ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਉਦਯੋਗਪਤੀਆਂ ਨਾਲ ਰਨਗੇ ਹਫਤਾਵਾਰੀ ਮੀਟਿੰਗਾਂ
ਕੈਬਨਿਟ ਮੰਤਰੀ ਨੇ ਰੇਲ ਗੱਡੀਆਂ ਦੀ ਮੁੜ ਬਹਾਲੀ ਲਈ ਰੇਲਵੇ ਤੇ ਕੇਂਦਰ ਸਰਕਾਰ ਦਾ ਕੀਤਾ ਧੰਨਵਾਦ
ਐਮ.ਪੀ. ਡਾ: ਅਮਰ ਸਿੰਘ ਨੇ ਇੰਜੀਨੀਅਰਿੰਗ ਲਈ ਸੈਂਟਰ ਆਫ਼ ਐਕਸੀਲੈਂਸ ਸਥਾਪਤ ਕਰਨ ਲਈ 25 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਵੀ ਕੀਤਾ ਐਲਾਨ
ਲੁਧਿਆਣਾ (ਰਾਜਕੁਮਾਰ ਸਾਾਥੀ) ਪੰਜਾਬ ਉਦਯੋਗ ਅਤੇ ਵਣਜ ਮੰਤਰੀ ਸ਼ਾਮ ਸੁੰੰਦਰ ਅਰੋੜਾ ਵੱਲੋਂ ਉਦਯੋਗ ਨੂੰ ਪੰਜਾਬ ਦੀ ਰੀੜ ਦੀ ਹੱਡੀ ਕਰਾਰ ਦਿੰਦਿਆਂ ਐਲਾਨ ਕੀਤਾ ਕਿ ਉਹ ਉਦਯੋਗਪਤੀਆਂ ਨੂੰ ਦਰਪੇਸ਼ ਆ ਰਹੀਆਂ ਕਿਸੇ ਵੀ ਤਰ੍ਹਾਂ ਦੀਆਂ ਮਸ਼ਕਿਲਾਂ ਹਰ ਹਫਤੇ ਉਨ੍ਹਾਂ ਨਾਲ ਮੀਟਿੰਗ ਕਰਕੇ ਹਲ ਕਰਨਗੇ।
ਕੈਬਨਿਟ ਮੰਤਰੀ ਅਰੋੜਾ ਅਤੇ ਫਤਹਿਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਅੱਜ ਸਥਾਨਕ ਸੀ.ਆਈ.ਸੀ.ਯ.ੂ ਕੰਪਲੈਕਸ ਵਿਖੇ ਚੈਂਬਰ ਆਫ਼ ਇੰਡਸਟ੍ਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਜ਼ (ਸੀ.ਆਈ.ਸੀ.ਯੂ.) ਵੱਲੋਂ ਆਯੋਜਿਤ ਉਦਯੋਗਪਤੀਆਂ ਨਾਲ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਸਨ। ਇਸ ਮੌਕੇ ਪੰਜਾਬ ਮੀਡੀਅਮ ਇੰਡਸਟਰੀ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸ੍ਰ ਅਮਰਜੀਤ ਸਿੰਘ ਟਿੱਕਾ, ਚੇਅਰਮੈਨ ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ ਸ੍ਰੀ ਗੁਰਪ੍ਰੀਤ ਸਿੰਘ ਗੋਗੀ, ਸੀ.ਆਈ.ਸੀ.ਯੂ. ਦੇ ਪ੍ਰਧਾਨ ਸ੍ਰ.ਉਪਕਾਰ ਸਿੰਘ ਆਹੂਜਾ, ਵਾਈਸ ਚੇਅਰਮੈਨ ਪੰਜਾਬ ਵਿਸ਼ਾਲ ਉਦਯੋਗਿਕ ਵਿਕਾਸ ਬੋਰਡ ਸ੍ਰੀ ਰਮੇਸ਼ ਜੋਸ਼ੀ, ਪ੍ਰਧਾਨ ਹੈਂਡ ਟੂਲਜ਼ ਐਸੋਸੀਏਸ਼ਨ ਸ੍ਰੀ ਐਸ.ਸੀ ਰੱਲ੍ਹਣ ਅਤੇ ਵਧੀਕ ਮੈਨੇਜਿੰਗ ਡਾਇਰੈਕਟਰ ਸ੍ਰੀਮਤੀ ਅਵਨੀਤ ਕੌਰ ਵੀ ਹਾਜ਼ਰ ਸਨ।
ਸ੍ਰੀ ਅਰੋੜਾ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿਚ ਹੈ ਕਿ ਉਦਯੋਗਾਂ ਨੂੰ ਕੁਝ ਮੁਸ਼ਿਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਸਾਰੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ। ਇਸ ਲਈ ਉਹ ਹੁਣ ਉਦਯੋਗਪਤੀ ਹਰ ਹਫ਼ਤੇ ਉਨ੍ਹਾਂ ਨਾਲ ਰਾਬਤਾ ਕਰਕੇ ਚੰਡੀਗੜ੍ਹ ਵਿਖੇ ਮਿਲ ਸਕਦੇ ਹਨ ਅਤੇ ਉਹ ਉਨ੍ਹਾਂ ਦੀਆਂ ਸਾਰੀਆਂ ਮੁਸ਼ਕਲਾਂ ਇਕ-ਇਕ ਕਰਕੇ ਹੱਲ ਕਰਨ ਲਈ ਤੱਤਪਰ ਹਨ।
ਉਨ੍ਹਾਂ ਕਿਹਾ ਕਿ ਉਦਯੋਗਪਤੀਆਂ ਦੀ ਸਹੂਲਤ ਲਈ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਕੁਝ ਵੱਡੇ ਫੈਸਲੇ ਲਏ ਗਏ ਹਨ, ਜਿਨ੍ਹਾਂ ਦਾ ਐਲਾਨ ਜਲਦ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤਾ ਜਾਵੇਗਾ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੀਆਂ ਨਿਰੰਤਰ ਕੋਸ਼ਿਸ਼ਾਂ ਅਤੇ ਅਪੀਲ ਸਦਕਾ ਮੁੜ ਤੋਂ ਬਹਾਲ ਹੋਈ ਰੇਲ ਸੇਵਾ ਲਈ ਸ਼ੁਕਰਾਨਾ ਪ੍ਰਗਟ ਕਰਨ ਤੋਂ ਇਲਾਵਾ ਕੈਬਨਿਟ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਰੇਲਵੇ ਅਤੇ ਕੇਂਦਰ ਸਰਕਾਰ ਦਾ ਸੂਬੇ ਵਿੱਚ ਰੇਲ ਆਵਾਜਾਈ ਮੁੜ ਸ਼ੁਰੂ ਕਰਨ ਲਈ ਵੀ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਰੇਲ ਗੱਡੀਆਂ ਕੁਝ ਹੋਰ ਸਮੇਂ ਲਈ ਬੰਦ ਰਹਿੰਦੀਆਂ ਤਾਂ ਇਸ ਨਾਲ ਸੂਬੇ ਨੂੰ ਭਾਰੀ ਨੁਕਸਾਨ ਹੋ ਸਕਦਾ ਸੀ।
ਉਨ੍ਹਾਂ ਮੁੱਖ ਮੰਤਰੀ ਦੀ ਅਪੀਲ ‘ਤੇ ਰੋਲ ਰੋਕੋ ਅੰਦੋਲਨ ਨੂੰ ਵਿਰਾਮ ਦੇਣ ਵਿਚ ਸਹਿਯੋਗ ਕਰਨ ਲਈ ਕਿਸਾਨਾਂ ਦਾ ਵੀ ਧੰਨਵਾਦ ਕੀਤਾ ਅਤੇ ਓਥੇ ਹੀ ਜੰਡਿਆਲਾ ਗੁਰੂ ਵਿਖੇ ਕਿਸਾਨ ਜੱਥੇਬੰਦੀ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਆਪਣਾ ਰੋਸ ਧਰਨਾ ਸਮਾਪਤ ਕਰਨ ਤਾਂ ਜੋ ਗੱਡੀਆਂ ਸੁਚਾਰੂ ਢੰਗ ਨਾਲ ਚਲ ਸਕਣ।
ਸੰਸਦ ਮੈਂਬਰ ਡਾ: ਅਮਰ ਸਿੰਘ ਨੇ ਲੁਧਿਆਣਾ ਵਿੱਚ ਇੰਜੀਨੀਅਰਿੰਗ ਲਈ ਸੈਂਟਰ ਆਫ਼ ਐਕਸੀਲੈਂਸ ਸਥਾਪਤ ਕਰਨ ਲਈ ਐਮ.ਪੀ. ਲੈਡ ਫੰਡਾਂ ਵਿੱਚੋਂ 25 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਉਦਯੋਗਪਤੀਆਂ ਨੂੰ ਆਪਣੇ ਪੱਖੋਂਂ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਸਾਂਝੇ ਯਤਨਾਂ ਸਦਕਾ ਉਹ ਆਉਣ ਵਾਲੇ ਸਾਲਾਂ ਵਿੱਚ ਲੁਧਿਆਣਾ ਨੂੰ ਦੇਸ਼ ਦਾ ਸਰਵਉਤਮ ਉਦਯੋਗਿਕ ਖੇਤਰ ਬਣਾਉਣਗੇ।
ਸੰਸਦ ਮੈਂਬਰ ਡਾ: ਅਮਰ ਸਿੰਘ ਨੇ ਉਦਯੋਗਪਤੀਆਂ ਨੂੰ ਭਰੋਸਾ ਦਿਵਾਇਆ ਕਿ ਸੜਕਾਂ ਦੀ ਕੰਕਰੀਟ ਲਾਈਨਿੰਗ ਉਦਯੋਗਿਕ ਸਹੂਲਤਾਂ ਦੇ ਸੁਧਾਰ ਦੀ ਸ਼ੁਰੂਆਤ ਹੈ ਅਤੇ ਉਹ ਇਹ ਯਕੀਨੀ ਬਣਾਉਣ ਲਈ ਕੰਮ ਕਰਨਗੇ ਕਿ ਬਕਾਇਆ ਅਤੇ ਹੋਰ ਗ੍ਰਾਂਟਾਂ ਲੁਧਿਆਣਾ ਫੋਕਲ ਪੁਆਇੰਟ ਅਤੇ ਇਸ ਦੇ ਉਦਯੋਗਾਂ ਨੂੰ ਉਪਲਬਧ ਹੋਣ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਉਹ ਪੰਜਾਬ ਸਰਕਾਰ ਜਾਂ ਕੇਂਦਰ ਸਰਕਾਰ ਦੇ ਪੱਧਰ ‘ਤੇ ਉਦਯੋਗ ਨੂੰ ਦਰਪੇਸ਼ ਕਿਸੇ ਵੀ ਮੁਸ਼ਕਲ ਦੇ ਹੱਲ ਸਬੰਧੀ ਮਦਦ ਲਈ 24 ਘੰਟੇ ਹਾਜ਼ਰ ਹਨ।
ਇਸ ਮੌਕੇ ਕਾਂਗਰਸੀ ਆਗੂ ਕਾਮਿਲ ਸਿੰਘ ਬੋਪਾਰਾਏ, ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗਿਕ ਕੇਂਦਰ ਸ੍ਰੀ ਮਹੇਸ਼ ਖੰਨਾ ਸਮੇਤ ਹੋਰ ਪ੍ਰਮੁੱਖ ਉਦਯੋਗਪਤੀ