ਲੋਕਾਂ ਨੂੰ ਗ੍ਰੀਨ ਅਤੇ ਵਾਤਾਵਰਣ ਪੱਖੀ ਦੀਵਾਲੀ ਮਨਾਉਣ ਦਾ ਸੱਦਾ ਦਿੱਤਾ
ਲੁਧਿਆਣਾ, 03 ਨਵੰਬਰ (ਰਾਜਕੁਮਾਰ ਸਾਥੀ)। ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਸਿਵਲ ਸਰਜਨ ਡਾ. ਐਸ.ਪੀ. ਸਿੰਘ ਨੇ ਲੋਕਾਂ ਨੂੰ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਦੀ ਵਧਾਈ ਦਿੰਦਿਆਂ ਉਹਨਾਂ ਨੂੰ ਪ੍ਰਦੂਸ਼ਣ ਦੀ ਸਮੱਸਿਆ ਨੂੰ ਖ਼ਤਮ ਕਰਨ ਲਈ ਗ੍ਰੀਨ ਅਤੇ ਵਾਤਾਵਰਣ ਪੱਖੀ ਦੀਵਾਲੀ ਮਨਾਉਣ ਦਾ ਸੱਦਾ ਦਿੱਤਾ।
ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮਾਜ ਦੇ ਹਰ ਵਰਗਾਂ ਵਲੋਂ ਦੀਵਾਲੀ ਦੇ ਤਿਉਹਾਰ ਮੌਕੇ ਘਰਾਂ ਵਿੱਚ ਤੇਲ ਦੇ ਦੀਵੇ ਜਗਾਉਣੇ ਚਾਹੀਦੇ ਹਨ ਅਤੇ ਰੌਸ਼ਨੀ ਦੇ ਇਸ ਤਿਉਹਾਰ ਨੂੰ ਪੂਰੀ ਧਾਰਮਿਕ ਮਰਿਯਾਦਾ ਨਾਲ ਮਨਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਦਾ ਤਿਉਹਾਰ ਬਦੀ ‘ਤੇ ਨੇਕੀ ਦੀ ਜਿੱਤ ਦਾ ਸੁਨੇਹਾ ਦਿੰਦਾ ਹੈ ਇਸ ਲਈ ਸਾਨੂੰ ਸਾਰਿਆਂ ਨੂੰ ਇਸ ਦਿਨ ਪ੍ਰਦੂਸ਼ਣ ਨੂੰ ਖ਼ਤਮ ਕਰਨ ਲਈ ਪੌਦੇ ਲਗਾ ਕੇ ਸਾਫ਼-ਸੁਥਰੀ, ਗ੍ਰੀਨ ਅਤੇ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣੀ ਚਾਹੀਦੀ ਹੈ। ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਦੀਵਾਲੀ ਵਾਲੀ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਹੀ ਪਟਾਕੇ ਚਲਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਹਰ ਇਕ ਨਾਗਰਿਕ ਨੂੰ ਪੰਜਾਬ ਸਰਕਾਰ ਵਲੋਂ ਸੂਬੇ ਵਿੱਚੋਂ ਅਵਾਜ਼ ਅਤੇ ਹਵਾ ਪ੍ਰਦੂਸ਼ਣ ਨੂੰ ਖ਼ਤਮ ਕਰਨ ਲਈ ਕੀਤੇ ਜਾ ਰਹੇ ਯਤਨਾਂ ਵਿੱਚ ਸਹਿਯੋਗ ਕਰਨਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਆਸ ਜਤਾਈ ਕਿ ਇਹ ਦੀਵਾਲੀ ਦਾ ਤਿਉਹਾਰ ਇਕ ਵਾਰ ਫਿਰ ਭਾਈਚਾਰਕ ਸਾਂਝ ਅਤੇ ਸ਼ਾਂਤੀ ਨੂੰ ਮਜਬੂਤ ਕਰਨ ਦੇ ਨਾਲ-ਨਾਲ ਸਭ ਲਈ ਖੁਸ਼ਹਾਲੀ ਅਤੇ ਖੁਸ਼ੀਆਂ ਲੈ ਕੇ ਆਵੇ।

ਸਿਵਲ ਸਰਜਨ ਡਾ ਐਸ ਪੀ ਸਿੰਘ ਨੇ ਆਮ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਦੀਵਾਲੀ ਦੇ ਪਵਿੱਤਰ ਤਿਉਂਹਾਰ ਮੌਕੇ ਲੋਕਾਂ ਆਪਣੇ ਘਰਾਂ ਅਤੇ ਦੁਕਾਨਾਂ ਆਦਿ ਦੀ ਸਫਾਈ ਕਰਕੇ ਇਕੱਠੇ ਹੋਣ ਵਾਲੇ ਕੂੜੇ ਕਰਕਟ ਨੂੰ ਅੱਗ ਨਾ ਲਗਾਉਣ। ਉਨਾ ਕਿਹਾ ਕਿ ਧੂੰਏ ਨਾਲ ਵੱਡੀ ਪੱਧਰ ਤੇ ਪ੍ਰਦੂਸਣ ਫੈਲਦਾ ਹੈ, ਜਿਸ ਨਾਲ ਵਾਤਾਵਰਣ ਗੰਧਲਾ ਹੁੰਦਾ ਹੈ ਤੇ ਸਾਹ ਨਾਲ ਸਬੰਧਤ ਬਿਮਾਰੀਆਂ ਫੈਲਣ ਦਾ ਖਦਸਾ ਬਣਿਆ ਰਹਿੰਦਾ ਹੈ। ਸਿਵਲ ਸਰਜਨ ਨੇ ਅੱਗੇ ਦੱਸਿਆ ਕਿ ਦੀਵਾਲੀ ਦੇ ਤਿਉਂਹਾਰ ਮੌਕੇ ਲੋਕ ਤੇਜ ਅਵਾਜ. ਵਾਲੇ ਪਟਾਕੇ ਚਲਾਉਂਦੇ ਹਨ ਜਿਸ ਨਾਲ ਬਿਮਾਰ ਬੁਜਰਗਾਂ ਨੂੰ ਪਰੇਸ਼ਾਨੀ ਦਾ ਸਹਾਮਣਾ ਕਰਨਾ ਪੈਦਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਦੇਖਣ ਵਿਚ ਆਇਆ ਹੈ ਕਿ ਪਟਾਕੇ ਚਲਾਉਦੇ ਸਮੇ ਬੱਚਿਆਂ ਦੇ ਹੱਥ ਆਦਿ ਵੀ ਸੜ ਜਾਂਦੇ ਹਨ।ਇਸ ਕਰਕੇ ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪ੍ਰਦੂਸਣ ਰਹਿਤ ਗਰੀਨ ਪਟਾਕੇ ਹੀ ਵੇਚਣ ਅਤੇ ਚਲਾਉਣ। ਡਾ. ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਰੋਨਾ ਦੀ ਬਿਮਾਰੀ ਦੇ ਬਚਾਅ ਸਬੰਧੀ ਅਜੇ ਵੀ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ। ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਬਜ.ਾਰਾਂ ਵਿਚ ਖਰੀਦੋ ਫਰੋਖਤ ਕਰਨ ਉਪਰੰਤ ਵੱਡੀ ਪੱਧਰ ਤੇ ਭੀੜ ਭੜੱਕਾ ਆਮ ਦੇਖਣ ਨੂੰ ਮਿਲਦਾ ਹੈ ਜੋ ਕਿ ਕਰੋਨਾ ਦੀ ਭਿਆਨਕ ਬਿਮਾਰੀ ਨੂੰ ਸੱਦਾ ਦੇ ਸਕਦਾ ਹੈ।ਇਸ ਦੇ ਬਚਾਅ ਸਬੰਧੀ ਉਨਾਂ ਦੁਕਾਨਦਾਰਾਂ, ਰੇੜੀਆਂ ਫੜੀਆਂ ਵਾਲਿਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕਰੋਨਾ ਦੀਆਂ ਸਵਾਧਾਨੀਆਂ ਨੂੰ ਮੁੱਖ ਰੱਖਦਿਆਂ ਸਮਾਜਿਕ ਦੂਰੀ ਬਣਾ ਕਿ ਰੱਖੀ ਜਾਵੇ ਦੁਕਾਨਾਂ ਆਦਿ ਤੇ ਭੀੜ ਭੜੱਕਾ ਘੱਟ ਤੋ ਘੱਟ ਰੱਖਿਆ ਜਾਵੇ ਅਤੇ ਭੀੜ ਭੱੜਕੇ ਵਾਲੀਆਂ ਥਾਂਵਾ ਤੇ ਮਾਸਕ ਪਹਿਨਿਆ ਜਾਵੇ ਅਤੇ ਹੱਥਾਂ ਨੂੰ ਵਾਰਵਾਰ ਸਾਫ ਕੀਤਾ ਜਾਵੇ ਤਾਂ ਜੋ ਕਰੋਨਾ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਉਨਾਂ ਆਮ ਲੋਕਾਂ ਨੂੰ ਕਿਹਾ ਕਿ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋ ਜਾਰੀ ਕਰੋਨਾ ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ।