ਦਾਖਾ ‘ਚ ਰੱਖੇ 2.35 ਕਰੋੜ ਰੁਪਏ ਦੀ ਲਾਗਤ ਵਾਲੇ  ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ

Share and Enjoy !

Shares

1.5 ਕਰੋੜ ਰੁਪਏ ਦੀ ਲਾਗਤ ਨਾਲ ਸੀਨੀਅਰ ਸਿਟੀਜ਼ਨ ਹੋਮ-ਕਮ-ਕਮਿਊਨਿਟੀ ਸੈਂਟਰ 6 ਮਹੀਨਿਆਂ ‘ਚ ਹੋ ਜਾਵੇਗਾ ਤਿਆਰ, 85 ਲੱਖ ਰੁਪਏ ਦੀ ਲਾਗਤ ਨਾਲ 3 ਮਹੀਨਿਆਂ ‘ਚ ਮੁਕੰਮਲ ਹੋ ਜਾਵੇਗਾ ਫਾਇਰ ਸਟੇਸ਼ਨ, ਪੰਜਾਬ ਸਰਕਾਰ ਵੱਲੋਂ ਦਾਖਾ ਹਲਕੇ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ – ਕੈਪਟਨ ਸੰਦੀਪ ਸਿੰਘ ਸੰਧੂ

ਲੁਧਿਆਣਾ (ਰਾਜਕੁਮਾਰ ਸਾਥੀ)।  ਇਲਾਕਾ ਨਿਵਾਸੀਆਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦੇ ਹੋਏ, ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਅੱਜ ਜ਼ਿਲ੍ਹੇ ਦੇ ਮੁੱਲਾਂਪੁਰ ਦਾਖਾ ਸ਼ਹਿਰ ਵਿੱਚ 2.35 ਕਰੋੜ ਰੁਪਏ ਦੇ ਨਵੇਂ ਸੀਨੀਅਰ ਸਿਟੀਜ਼ਨ ਹੋਮ-ਕਮ-ਕਮਿਊਨਿਟੀ ਸੈਂਟਰ ਅਤੇ ਫਾਇਰ ਸਟੇਸ਼ਨ ਦਾ ਨੀਂਹ ਪੱਥਰ ਰੱਖਿਆ। ਮੁੱਖ ਮੰਤਰੀ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ ਦੇ ਨਾਲ ਸ. ਬਾਦਲ ਨੇ ਕਿਹਾ ਕਿ ਵਾਰਡ-6 ਵਿੱਚ ਡਿਸਪੋਜ਼ਲ ਰੋਡ ‘ਤੇ ਸੀਨੀਅਰ ਸਿਟੀਜ਼ਨ ਹੋਮ-ਕਮ-ਕਮਿਊਨਿਟੀ ਸੈਂਟਰ ਦੀ ਇਮਾਰਤ ਅਗਲੇ ਛੇ ਮਹੀਨਿਆਂ ਦੇ ਅੰਦਰ ਤਿਆਰ ਹੋ ਜਾਵੇਗੀ ਅਤੇ ਇਸ ਕੰਮ ‘ਤੇ 1.5 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਟੈਂਡਰ ਪਹਿਲਾਂ ਹੀ ਅਲਾਟ ਹੋ ਚੁੱਕਾ ਹੈ ਅਤੇ ਕੰਪਨੀ ਨੇ ਅੱਜ ਤੋਂ ਹੀ ਕੰਮ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੋ ਮੰਜ਼ਿਲਾ ਇਮਾਰਤ ਲਗਭਗ 2-ਕਨਾਲ ਜ਼ਮੀਨ ‘ਤੇ ਉਸਾਰੀ ਜਾਵੇਗੀ। ਇਸੇ ਤਰ੍ਹਾਂ ਸ. ਬਾਦਲ ਨੇ ਕਿਹਾ ਕਿ ਫਾਇਰ ਸਟੇਸ਼ਨ ਦੀ ਇਮਾਰਤ ਅਗਲੇ ਤਿੰਨ ਮਹੀਨਿਆਂ ਵਿੱਚ ਫਾਇਰ ਟੈਂਡਰ ਸਮੇਤ 85 ਲੱਖ ਰੁਪਏ ਦੀ ਲਾਗਤ ਨਾਲ ਵਿਕਸਤ ਕੀਤੀ ਜਾਵੇਗੀ। ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾਖਾ ਹਲਕੇ ਦੀ ਖੁਸ਼ਹਾਲੀ ‘ਤੇ ਵਿਸ਼ੇਸ਼ ਜ਼ੋਰ ਦੇ ਰਹੀ ਹੈ ਅਤੇ ਖੇਤਰ ਦੇ ਸਰਬਪੱਖੀ ਵਿਕਾਸ ਲਈ ਉੱਚ ਪੱਧਰੀ ਪਹਿਲਕਦਮੀਆਂ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

ਉਨ੍ਹਾਂ ਕੈਪਟਨ ਸੰਦੀਪ ਸੰਧੂ ਵੱਲੋਂ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਮਿਸਾਲੀ ਕਾਰਜਾਂ ਦੀ ਸ਼ਲਾਘਾ ਕੀਤੀ। ਸ.ਬਾਦਲ ਨੇ ਕਿਹਾ ਕਿ ਕੈਪਟਨ ਸੰਧੂ ਉਨ੍ਹਾਂ ਤੋਂ ਦਾਖਾ ਦੇ ਵਿਕਾਸ ਲਈ ਜੋ ਵੀ ਮੰਗਣਗੇ, ਅਗਲੇ ਕੁਝ ਦਿਨਾਂ ਵਿੱਚ ਲੋੜੀਂਦੇ ਫੰਡ ਜਾਰੀ ਕਰ ਦਿੱਤੇ ਜਾਣਗੇ। ਉਨ੍ਹਾਂ ਦਾਖਾ ਹਲਕੇ ਦੀਆਂ ਮੁੱਖ ਸੜਕਾਂ ਦੇ ਸੁੰਦਰੀਕਰਨ ਲਈ 1.5 ਕਰੋੜ ਰੁਪਏ ਦਾ ਐਲਾਨ ਕਰਨ ਤੋਂ ਇਲਾਵਾ ਚੌਕੀ ਮਾਨ ਤੋਂ ਭੂੰਦੜੀ ਅਤੇ ਹੋਰ ਪਿੰਡਾਂ ਦੀਆਂ ਲਿੰਕ ਸੜਕਾਂ ਨੂੰ ਮਜ਼ਬੂਤ ਬਣਾਉਣ ਦਾ ਵੀ ਭਰੋਸਾ ਦਿੱਤਾ। ਕੈਪਟਨ ਸੰਧੂ ਨੇ ਕਿਹਾ ਕਿ ਦਾਖਾ ਵਿਕਾਸ ਅਤੇ ਵਿਕਾਸ ਦੀ ਰਾਹ ‘ਤੇ ਅੱਗੇ ਵੱਧ ਰਿਹਾ ਹੈ ਅਤੇ ਸਾਰੇ ਖੇਤਰਾਂ ਵਿੱਚ ਬੇਮਿਸਾਲ ਤਰੱਕੀ ਵੇਖ ਰਿਹਾ ਹੈ ਜਿਸਦੇ ਨਾਲ ਹਲਕੇ ਵਿੱਚ ਨਵੇਂ ਬੱਸ ਸਟੈਂਡ, ਨਵੀਂ ਆਈ.ਟੀ.ਆਈ, ਸੜਕਾਂ ਦੇ ਜਾਲ, ਪੱਕੀਆਂ ਗਲੀਆਂ ਨਾਲੀਆਂ, ਖੇਡ ਦੇ ਮੈਦਾਨ ਅਤੇ ਹੋਰ ਸਮੇਤ ਕਈ ਕਰੋੜਾਂ ਦੇ ਫੰਡ ਖਰਚ ਕੀਤੇ ਜਾ ਰਹੇ ਹਨ। ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ (ਦਿਹਾਤੀ) ਦੇ ਪ੍ਰਧਾਨ ਕਰਨਜੀਤ ਸਿੰਘ ਸੋਨੀ ਗਾਲਿਬ, ਡਾ. ਕਰਨ ਵੜਿੰਗ, ਮਾਰਕੀਟ ਕਮੇਟੀ ਦਾਖਾ ਦੇ ਚੇਅਰਮੈਨ ਮਨਜੀਤ ਸਿੰਘ ਭਰੋਵਾਲ, ਨਗਰ ਕੌਂਸਲ ਮੁੱਲਾਂਪੁਰ ਦੇ ਪ੍ਰਧਾਨ ਤੇਲੂ ਰਾਮ ਬਾਂਸਲ, ਬਲਾਕ ਪ੍ਰਧਾਨ ਮਨਪ੍ਰੀਤ ਸਿੰਘ, ਚਰਨਜੀਤ ਸਿੰਘ ਬੈਂਸ, ਐਸ.ਡੀ.ਓ. ਕਮਲਜੀਤ ਸਿੰਘ, ਜੇ.ਈ. ਬਾਸੂ ਮੰਗਲਾ, ਐਸ.ਈ. ਰਾਕੇਸ਼ ਗਰਗ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

Share and Enjoy !

Shares

About Post Author

Leave a Reply

Your email address will not be published. Required fields are marked *