ਲੁਧਿਆਣਾ, 11 ਨਵੰਬਰ (ਰਾਜਕੁਮਾਰ ਸਾਥੀ)। ਕੌਮੀ ਕਾਨੁੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵੱਲੋਂ ਜਾਰੀ ਹੋਈਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸ੍ਰੀ ਮੁਨੀਸ਼ ਸਿੰਗਲ, ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਅਗਵਾਈ ਅਤੇ ਸ੍ਰੀ ਪੀ.ਐਸ. ਕਾਲੇਕਾ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਦੇਖ-ਰੇਖ ਹੇਠ ਜਿਲ੍ਹਾ ਲੁਧਿਆਣਾ ਅਧੀਨ 02 ਅਕਤੂਬਰ ਤੋਂ 14 ਨਵੰਬਰ, 2021 ਤੱਕ PAN india awareness and outreach Programme’ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਮਿਤੀ 10-11-2021 ਨੂੰ ਕੇਂਦਰੀ ਜੇਲ੍ਹ, ਲੁਧਿਆਣਾ ਵਿੱਚ ਜੇਲ੍ਹ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਬੰਦੀਆਂ ਨੂੰ Plea bargaining ਦੇ ਲਾਭਾਂ ਅਤੇ ਵਿਧੀ ਬਾਰੇ ਜਾਣਕਾਰੀ ਦੇਣ ਲਈ ਇੱਕ ਵਿਸ਼ੇ.ਸ Legal awareness Programme ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਸ੍ਰੀ ਪੀ.ਐਸ. ਕਾਲੇਕਾ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਕੀਤੀ ਗਈ। ਪ੍ਰੋਗਰਾਮ ਦੌਰਾਨ ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਹਾਜ਼ਰ ਬੰਦੀਆਂ ਅਤੇ ਜੇਲ੍ਹ ਅਧਿਕਾਰੀਆਂ/ਕਰਮਚਾਰੀਆਂ ਨੂੰ Plea bargaining Scheme ਦੇ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਗਈ ।