ਲੁਧਿਆਣਾ, 1 ਨਵੰਬਰ (ਰਾਜਕੁਮਾਰ ਸਾਥੀ)। ਗਿੱਲ ਹਲਕੇ ਤੋਂ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਉਪ-ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਦੀ ਮੌਜੂਦਗੀ ਵਿੱਚ ਚੰਡੀਗੜ ਦੇ ਸੈਕਟਰ 17 ਵਿਖੇ ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਤਿੰਨ ਦਹਾਕਿਆਂ ਤੱਕ ਪ੍ਰਸ਼ਾਸਨਿਕ ਤਜੱਰਬਾ ਹੋਣ ਕਾਰਣ ਕੁਲਦੀਪ ਸਿੰਘ ਵੈਦ ਵੇਅਰ ਹਾਊਸ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਵਧੀਆ ਕੰਮ ਕਰਨਗੇ। ਵੈਦ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਦੀ ਕੋਸ਼ਿਸ਼ ਰਹੇਗੀ ਕਿ ਉਹ ਆਪਣੀ ਮੇਹਨਤ ਨਾਲ ਪੰਜਾਬ ਰਾਜ ਗੁਦਾਮ ਨਿਗਮ ਨੂੰ ਬੁਲੰਦੀਆਂ ਤਕ ਪਹੁੰਚਾਉਣ। ਇਸ ਦੌਰਾਮ ਉਪ-ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਵੀ ਉਹਨਾਂ ਨੂੰ ਸ਼ੁਭ ਇੱਛਾਵਾਂ ਦਿੱਤੀਆਂ।