ਐਫਸੀਆਈ ਨੇ ਮਨਾਇਆ ਅਜ਼ਾਦੀ ਦਾ ਅੰਮ੍ਰਿਤ ਮਹੋਤਸਵ

Share and Enjoy !

Shares

ਲੁਧਿਆਣਾ, 19 ਨਵੰਬਰ (ਰਾਜਕੁਮਾਰ ਸਾਥੀ) ਫੂਡ ਕਾਰਪੋਰੇਸ਼ਨ ਆਫ਼ ਇੰਡੀਆ (ਐਫ.ਸੀ.ਆਈ.) ਦੇ ਡਵੀਜ਼ਨਲ ਦਫ਼ਤਰ ਲੁਧਿਆਣਾ ਵੱਲੋਂ ਗੁਰੂ ਨਾਨਕ ਦੇਵ ਭਵਨ ਵਿਖੇ ਅਜ਼ਾਦੀ ਦਾ ਅੰਮ੍ਰਿਤ ਮਹੋਤਸਵ ਮਨਾਇਆ ਗਿਆ ਸਮਾਗਮ ਦੀ ਪ੍ਰਧਾਨਗੀ ਮੁੱਖ ਮਹਿਮਾਨ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਕੀਤੀ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਿਤ ਕੁਮਾਰ ਪੰਚਾਲ ਅਤੇ ਅਸ਼ੋਕ ਕੁਮਾਰ ਜੁਨੇਜਾ ਐਡਵੋਕੇਟ, ਐਫ.ਸੀ.ਆਈ. ਦੀ ਸਲਾਹਕਾਰ ਕਮੇਟੀ ਦੇ ਮੈਂਬਰ ਸਮੇਤ ਹੋਰ ਮਹਿਮਾਨ ਵੀ ਹਾਜ਼ਰ ਸਨ ਇਸ ਮੌਕੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਦੇਸ਼ ਦੀ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਫੂਡ ਕਾਰਪੋਰੇਸ਼ਨ ਆਫ਼ ਇੰਡੀਆ (ਐਫ.ਸੀ.ਆਈ.) ਦੀ ਮਹੱਤਤਾ ਨੂੰ ਸਾਂਝਾ ਕੀਤਾ ਜਿਸ ਵਿੱਚ ਐਫ.ਸੀ.ਆਈ. ਅਹਿਮ ਭੂਮਿਕਾ ਨਿਭਾਉਂਦੀ ਹੈ ਫਤਿਹਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਐਫ.ਸੀ.ਆਈ. ਦੁਆਰਾ ਆਯੋਜਿਤ ਇਸ ਸ਼ੁਭ ਮੌਕੇਤੇ ਹਾਜ਼ਰੀ ਭਰ ਕੇ ਆਪਣੀ ਖੁਸ਼ੀ ਦਾ ਵਰਣਨ ਕੀਤਾ

ਉਨ੍ਹਾਂ ਡੀ.ਐਮ. ਐਫ.ਸੀ.ਆਈ. ਲੁਧਿਆਣਾ ਦੀ ਦਿਨ ਪ੍ਰਤੀ ਦਿਨ ਕਾਰਵਾਈਆਂ ਕਰਨ ਵਿੱਚ ਉਨ੍ਹਾਂ ਦੀ ਮਿਸਾਲੀ ਅਗਵਾਈ ਲਈ ਵੀ ਸ਼ਲਾਘਾ ਕੀਤੀ ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ਵੱਲੋਂ ਸ਼ਮ੍ਹਾਂ ਰੌਸ਼ਨ ਕਰਕੇ ਆਜ਼ਾਦੀ ਸੰਗਰਾਮ ਦੇ ਮਹਾਨ ਸ਼ਹੀਦਾਂ ਨੂੰ ਯਾਦ ਕਰਦਿਆਂ ਕੀਤੀ ਗਈ ਐਫ.ਸੀ.ਆਈ. ਦੇ ਕਰਮਚਾਰੀਆਂ ਨੇ ਸ਼ਾਮ ਨੂੰ ਰੌਸ਼ਨ ਕਰਨ ਲਈ ਸਰਸਵਤੀ ਸਨਮਾਨ ਅਤੇ ਦੇਸ਼ ਭਗਤੀ ਦਾ ਗੀਤ ਪੇਸ਼ ਕੀਤਾ ਮੁੱਖ ਮਹਿਮਾਨ ਨੇ ਸਮਾਗਮ ਦੌਰਾਨ ਹਾਜ਼ਰ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਸਨਮਾਨ ਚਿੰਨ੍ਹ ਭੇਟ ਕੀਤੇ ਸਕੂਲੀ ਬੱਚਿਆਂ ਵੱਲੋਂ ਦੇਸ਼ ਭਗਤੀ ਦੇ ਗਾਣਿਆਂਤੇ ਭੰਗੜਾ ਪਾਇਆ ਗਿਆ ਜਿਸ ਨਾਲ ਪੂਰਾ ਆਡੀਟੋਰੀਅਮ ਤਾੜੀਆਂ ਨਾਲ ਗੂੰਜ ਉਠਿਆ ਸਮਾਗਮ ਦੀ ਸਮਾਪਤੀ ਸਾਰੇ ਭਾਗੀਦਾਰਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕੀਤੀ ਗਈ

Share and Enjoy !

Shares

About Post Author

Leave a Reply

Your email address will not be published. Required fields are marked *