ਕੈਪਟਨ ਸੰਧੂ ਨੇ ਬਰਸਾਤੀ ਪਾਣੀ ਕਾਰਨ ਬਣੇ ਟੋਭੇ ਦਾ ਜਾਇਜ਼ਾ ਲਿਆ

Share and Enjoy !

Shares

ਪਿੰਡ ਧੂਰਕੋਟ ਦੇ ਦਰਜਨ ਦੇ ਕਰੀਬ ਨੌਜਵਾਨਾਂ ਨੂੰ ਕਾਂਗਰਸ ਪਾਰਟੀ ਵਿੱਚ ਕੀਤਾ ਸ਼ਾਮਿਲ

ਮੁੱਲਾਂਪੁਰ  (ਰਾਜਕੁਮਾਰ ਸਾਥੀ)। ਅੱਜ ਕੈਪਟਨ ਸੰਦੀਪ ਸਿੰਘ ਸੰਧੂ, ਸਿਆਸੀ ਸਲਾਹਕਾਰ, ਮੁੱਖ ਮੰਤਰੀ ਪੰਜਾਬ ਨੇ ਪਿੰਡ ਅੱਕੂਵਾਲ (ਸਿੱਧਵਾਂ ਬੇਟ ਏਰੀਏ) ਦੇ ਨਜ਼ਦੀਕ ਪੈਂਦੇ ਖੇਤਾਂ ਵਿਚਕਾਰ ਬਰਸਾਤੀ ਪਾਣੀ ਕਾਰਨ ਬਣੇ ਟੋਭੇ ਦਾ ਜਾਇਜ਼ਾ ਲਿਆ। ਉਨ੍ਹਾਂ ਮੌਕੇ ‘ਤੇ ਪਹੁੰਚ ਕੇ ਬਰਸਾਤੀ ਪਾਣੀ ਦੇ ਕਾਰਨ ਕਿਸਾਨਾਂ ਦੇ ਖੇਤਾਂ ਵਿੱਚ ਪਾਣੀ ਜ਼ਿਆਦਾ ਦਿਨਾਂ ਤੱਕ ਨਾ ਨਿਕਲਣ ਕਰਕੇ ਝੋਨੇ ਦਾ ਨੁਕਸਾਨ ਹੋਣ ਬਾਰੇ ਪਿੰਡ ਦੇ ਕਿਸਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਸੁਣੀਆਂ। ਇਸ ਮੌਕੇ ਕੈਪਟਨ ਸੰਧੂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਫੋਨ ਤੇ ਗੱਲਬਾਤ ਕਰਕੇ ਕਿਸਾਨਾਂ ਦੀ ਨੁਕਸਾਨੀ ਗਈ ਝੋਨੇ ਦੀ ਫਸਲ ਦਾ ਮੁਆਵਜ਼ਾ ਦੇਣ ਅਤੇ ਸੀਵਰੇਜ਼ ਪਾਈਪਾਂ ਰਾਹੀਂ ਬਰਸਾਤੀ ਪਾਣੀ ਨੂੰ ਦਰਿਆ ਵਿੱਚ ਪਾਉਣ ਦੇ ਆਦੇਸ਼ ਦਿੱਤੇ।

ਉਨ੍ਹਾਂ ਪਿੰਡ ਦੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਹਲਕਾ ਦਾਖਾ ਦੀ ਤਰੱਕੀ ਲਈ ਦਿਨ ਰਾਤ ਮਿਹਨਤ ਕਰਨਗੇ। ਇਸ ਤੋਂ ਇਲਾਵਾ ਅੱਜ ਕੈਪਟਨ ਸੰਦੀਪ ਸਿੰਘ ਸੰਧੂ, ਸਿਆਸੀ ਸਲਾਹਕਾਰ, ਮੁੱਖ ਮੰਤਰੀ ਪੰਜਾਬ ਨੇ ਪਿੰਡ ਧੂਰਕੋਟ ਦੇ ਦਰਜਨ ਦੇ ਕਰੀਬ ਨੌਜਵਾਨਾਂ ਨੂੰ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਕੀਤਾ। ਉਨ੍ਹਾਂ ਵੱਲੋਂ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਧੂਰਕੋਟ ਦੇ ਨੌਜਵਾਨ ਖਿਡਾਰੀਆਂ ਨੂੰ 15 ਅਗਸਤ ਨੂੰ ਖੇਡ ਕਿੱਟਾਂ ਦਿੱਤੀਆਂ ਜਾਣਗੀਆਂ।

Share and Enjoy !

Shares

About Post Author

Leave a Reply

Your email address will not be published. Required fields are marked *