ਵਸਨੀਕਾਂ ਨੂੰ ਕੀਤੀ ਅਪੀਲ, ਆਪਣੇ ਘਰਾਂ ਤੇ ਆਲੇ ਦੁਆਲੇ ‘ਚ ਵੱਧ ਤੋਂ ਵੱਧ ਲਗਾਉਣ ਪੌਦੇ
ਲੁਧਿਆਣਾ, (ਰਾਜਕੁਮਾਰ ਸਾਥੀ) – ਵਿਸ਼ਵ ਧਰਤੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਅੱਜ ਸਥਾਨਕ ਰੱਖ ਬਾਗ ਅਤੇ ਜ਼ਿਲ੍ਹਾ ਪ੍ਰਸ਼ਾਸ਼ਨਿਕ ਕੰਪਲੈਕਸ ਵਿਖੇ ਬੂਟੇ ਲਗਾਏ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰ ਅਤੇ ਆਲੇ-ਦੁਆਲੇ ਵੱਧ ਤੋਂ ਵੱਧ ਬੂਟੇ ਲਗਾਉਣ ਤਾਂ ਜੋ ਅਸੀਂ ਸਾਰੇ ਸਾਫ਼ ਸੁਥਰੇ ਵਾਤਾਵਰਨ ਵਿੱਚ ਸਾਹ ਲੈ ਸਕੀਏ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ, ਐਸ.ਡੀ.ਐਮਜ਼ ਸ. ਗੁਰਬੀਰ ਸਿੰਘ ਕੋਹਲੀ ਅਤੇ ਸ੍ਰੀ ਵਨੀਤ ਕੁਮਾਰ, ਆਈ.ਏ.ਐਸ. (ਅੰਡਰ ਟਰੇਨਿੰਗ) ਡਾ. ਹਰਜਿੰਦਰ ਸਿੰਘ, ਡਵੀਜ਼ਨਲ ਜੰਗਲਾਤ ਅਫ਼ਸਰ ਸ. ਹਰਭਜਨ ਸਿੰਘ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਰੁੱਖ ਲਗਾਉਣ ਦੀ ਮੁਹਿੰਮ ਦਾ ਇੱਕੋ ਇੱਕ ਉਦੇਸ਼ ਰੁੱਖ ਲਗਾ ਕੇ ਜ਼ਿਲ੍ਹੇ ਵਿੱਚ ਵੱਧ ਤੋਂ ਵੱਧ ਹਰਿਆਵਲ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵਾਤਾਵਰਨ ਪ੍ਰਦੂਸ਼ਣ ਨੂੰ ਰੋਕਣ ਲਈ ਅਜਿਹੀਆਂ ਮੁਹਿੰਮਾਂ ਸਮੇਂ ਦੀ ਲੋੜ ਹੈ। ਇਸ ਨੇਕ ਕਾਰਜ਼ ਵਿੱਚ ਲੋਕਾਂ ਦੇ ਸਹਿਯੋਗ ਦੀ ਮੰਗ ਕਰਦਿਆਂ ਉਨ੍ਹਾਂ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਦੀ ਭਲਾਈ ਲਈ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਦਾ ਸੱਦਾ ਦਿੱਤਾ। ਬਾਅਦ ਵਿੱਚ, ਉਨ੍ਹਾ ਜ਼ਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ਲੁਧਿਆਣਾ ਵਿਖੇ ਵਸਨੀਕਾਂ ਨੂੰ ਪੌਦੇ ਵੀ ਵੰਡੇ।