ਡੀ.ਸੀ. ਵੱਲੋਂ 75ਵੇਂ ਸੁਤੰਤਰਤਾ ਦਿਵਸ ਸਮਾਰੋਹ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਦਾ ਲਿਆ ਜਾਇਜ਼ਾ

Share and Enjoy !

Shares

ਏ.ਸੀ.ਪੀ. ਰਣਧੀਰ ਸਿੰਘ ਨੇ ਕੀਤੀ ਪਰੇਡ ਦੀ ਅਗੁਵਾਈ, ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਮੁੱਖ ਮਹਿਮਾਲ ਵਜੋਂ ਕਰਨਗੇ ਸ਼ਿਰਕਤ

ਲੁਧਿਆਣਾ (ਰਾਜਕੁਮਾਰ ਸਾਥੀ)। ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਵੱਲੋਂ ਅੱਜ ਸਥਾਨਕ ਗੁਰੂ ਨਾਨਕ ਸਟੇਡੀਅਮ ਵਿੱਚ 75ਵੇਂ ਸੁਤੰਤਰਤਾ ਦਿਵਸ ਸਮਾਰੋਹ ਮੌਕੇ ਫੁੱਲ ਡਰੈਸ ਰਿਹਰਸਲ ਵਿੱਚ ਹਿੱਸਾ ਲਿਆ। ਫੁੱਲ ਡਰੈਸ ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਨੇ ਕੌਮੀ ਝੰਡਾ ਲਹਿਰਾਇਆ ਅਤੇ ਏ.ਸੀ.ਪੀ. ਰਣਧੀਰ ਸਿੰਘ ਪਰੇਡ ਕਮਾਂਡਰ ਦੀ ਅਗਵਾਈ ਵਿੱਚ ਪ੍ਰਭਾਵਸ਼ਾਲੀ ਮਾਰਚ ਪਾਸਟ ਤੋਂ ਸਲਾਮੀ ਲਈ।

ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਵੱਲੋਂ ਪੁਲਿਸ ਫੋਰਸ ਅਤੇ ਅਧਿਕਾਰੀਆਂ ਨੂੰ ਇਸ ਮਹਾਨ ਸਮਾਗਮ ਦੀਆਂ ਪੂਰੀਆਂ ਤਿਆਰੀਆਂ ਸੰਬੰਧੀ ਲੋੜੀਂਦੇ ਨਿਰਦੇਸ਼ ਦਿੱਤੇ ਜਿਸ ਵਿੱਚ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ 15 ਅਗਸਤ ਨੂੰ ਰਾਸ਼ਟਰੀ ਤਿਰੰਗਾ ਲਹਿਰਾਉਣਗੇ। ਉਨ੍ਹਾਂ ਇਸ ਮਹਾਨ ਸਮਾਗਮ ਨੂੰ ਬੇਮਿਸਾਲ ਢੰਗ ਨਾਲ ਮਨਾਉਣ ਲਈ ਪ੍ਰਸ਼ਾਸਨ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਇਸ ਮੈਗਾ ਈਵੈਂਟ ਦੀਆਂ ਤਿਆਰੀਆਂ ਪੂਰੇ ਜੋਸ਼ ਨਾਲ ਚੱਲ ਰਹੀਆਂ ਹਨ ਅਤੇ ਇਹ ਯਕੀਨੀ ਬਣਾਉਣ ਦੀ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ ਕਿ ਇਹ ਸ਼ੁਭ ਦਿਹਾੜਾ ਪੂਰੀ ਦੇਸ਼ ਭਗਤੀ ਅਤੇ ਰਾਸ਼ਟਰਵਾਦੀ ਭਾਵਨਾ ਨਾਲ ਮਨਾਇਆ ਜਾਵੇ।

ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਅੱਗੇ ਕਿਹਾ ਕਿ ਅਧਿਕਾਰੀਆਂ ਨੂੰ ਸਮਾਗਮ ਦੇ ਸਬੰਧ ਵਿੱਚ ਡਿਊਟੀਆਂ ਸੌਂਪੀਆਂ ਗਈਆਂ ਹਨ ਅਤੇ ਇਸ ਡਿਊਟੀ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਇਸ ਸਾਲ ਜ਼ਿਲ੍ਹਾ ਪੱਧਰੀ 75ਵੇਂ ਸੁਤੰਤਰਤਾ ਦਿਵਸ ਸਮਾਰੋਹ ਸੰਖੇਪ ਹੋਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਸ ਵਾਰ ਇਕੱਠ ਸੀਮਤ ਰਹੇਗਾ ਅਤੇ ਸਮਾਗਮ ਸਾਦਾ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੇ ਕਾਰਨ ਕੋਈ ਸੱਭਿਆਚਾਰਕ ਸਮਾਗਮ ਨਹੀਂ ਹੋਣਗੇ।

ਬਾਅਦ ਵਿੱਚ, ਉਨ੍ਹਾਂ ਨੇ ਅਧਿਕਾਰੀਆਂ ਨਾਲ ਵੱਖਰੀਆਂ ਮੀਟਿੰਗਾਂ ਵੀ ਕੀਤੀਆਂ। ਇਸ ਮੌਕੇ ਸੰਯੁਕਤ ਪੁਲਿਸ ਕਮਿਸ਼ਨਰ ਜੇ.ਐਲਨਚੇਜ਼ੀਅਨ, ਦੀਪਕ ਪਾਰੀਕ, ਡੀ.ਸੀ.ਪੀ. ਸ੍ਰੀ ਅਸ਼ਵਨੀ ਕਪੂਰ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਹੁਲ ਚਾਬਾ, ਸਹਾਇਕ ਕਮਿਸ਼ਨਰ (ਯੂ.ਟੀ.) ਡਾ. ਹਰਜਿੰਦਰ ਬੇਦੀ, ਐਸ.ਡੀ.ਐਮ. ਡਾ. ਵਨੀਤ ਕੁਮਾਰ, ਸਹਾਇਕ ਕਮਿਸ਼ਨਰ ਪਰਲੀਨ ਕੌਰ ਕਾਲੇਕਾ ਅਤੇ ਹੋਰ ਵੀ ਮੌਜੂਦ ਸਨ।

Share and Enjoy !

Shares

About Post Author

Leave a Reply

Your email address will not be published. Required fields are marked *