ਪੁਲਿਸ ਕਮਿਸ਼ਨਰੇਟ ਲੁਧਿਆਣਾ ਏਰੀਆ ਅਧੀਨ ਪਾਬੰਦੀ ਹੁਕਮ ਜਾਰੀ

Share and Enjoy !

Shares

ਪ੍ਰਾਈਵੇਟ ਵਾਹਨਾਂ ‘ਤੇ ਅਣ-ਅਧਿਕਾਰਤ ਤੌਰ ‘ਤੇ ਪੁਲਿਸ, ਆਰਮੀ, ਵੀ.ਆਈ.ਪੀ. ਆਨ ਗੋਰਮਿੰਟ ਡਿਊਟੀ ਅਤੇ ਵਿਭਾਗਾਂ ਦੇ ਨਾਮ ਦਾ ਲੋਗੋ ਲਗਾਉਣ ‘ਤੇ ਲਾਈ ਰੋਕ

ਲੁਧਿਆਣਾ (ਰਾਜਕੁਮਾਰ ਸਾਥੀ) । ਸੰਯੁਕਤ ਪੁਲਿਸ ਕਮਿਸ਼ਨਰ ਲੁਧਿਆਣਾ ਸੋਮਿਆ ਮਿਸ਼ਰਾ ਨੇ ਜ਼ਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰ 2) ਦੀ ਧਾਰਾ 144 ਸੀ.ਆਰ.ਪੀ.ਸੀ. ਅਧੀਨ ਸੌਂਪੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਇਲਾਕੇ ਅੰਦਰ ਪ੍ਰਾਈਵੇਟ ਵਾਹਨਾਂ ‘ਤੇ ਅਣ-ਅਧਿਕਾਰਤ ਤੌਰ ‘ਤੇ ਪੁਲਿਸ, ਆਰਮੀ, ਵੀ.ਆਈ.ਪੀ. ਆਨ ਗੋਰਮਿੰਟ ਡਿਊਟੀ ਅਤੇ ਵਿਭਾਗਾਂ ਦੇ ਨਾਮ ਦਾ ਲੋਗੋ ਆਪਣੀਆਂ ਗੱਡੀਆਂ ‘ਤੇ ਲਗਾਉਣ ‘ਤੇ ਤੁਰੰਤ ਪਾਬੰਦੀ ਲਗਾਈ ਗਈ ਹੈ। ਕਮਿਸ਼ਨਰੇਟ ਪੁਲਿਸ ਦੇ ਧਿਆਨ ‘ਚ ਆਇਆ ਹੈ ਕਿ ਆਮ ਪਬਲਿਕ ਵੱਲੋਂ ਆਪਣੀਆਂ ਪ੍ਰਾਈਵੇਟ ਗੱਡੀਆਂ ‘ਤੇ ਪੁਲਿਸ, ਆਰਮੀ, ਵੀ.ਆਈ.ਪੀ., ਆਨ ਗੋਰਮਿੰਟ ਡਿਊਟੀ ਅਤੇ ਵਿਭਾਗਾਂ ਦੇ ਨਾਮ ਦਾ ਲੋਗੋ ਦੀ ਵਰਤੋਂ ਕੀਤੀ ਜਾਂਦੀ ਹੈ, ਹਾਲ ਹੀ ਵਿੱਚ ਹੋਈਆਂ ਅੱਤਵਾਦੀ ਘਟਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅਸਧਾਰਨ ਤੌਰ ‘ਤੇ ਇਹ ਗੰਭੀਰ ਮਾਮਲਾ ਹੈ।

ਇਸ ਤਰ੍ਹਾਂ ਅਣ-ਅਧਿਕਾਰਤ ਵਿਅਕਤੀ ਗੈਰ ਸਰਕਾਰੀ ਸੰਸਥਾਵਾਂ ਦੁਆਰਾ ਭੁਲੇਖਾ ਪਾਊ ਤਰੀਕੇ ਨਾਲ ਲਿਖੇ ਸ਼ਬਦਾਂ ਦੀ ਦੁਰਵਰਤੋਂ ਕਰਕੇ ਸਮਾਜ ਅਤੇ ਦੇਸ਼ ਵਿਰੋਧੀ ਅਨਸਰ ਕਿਸੇ ਵੱਡੀ ਘਟਨਾ ਨੂੰ ਅੰਜਾਮ ਦੇ ਸਕਦੇ ਹਨ। ਪੁਲਿਸ, ਆਰਮੀ ਜਾਂ ਹੋਰ ਸਰਕਾਰੀ ਸੁਰੱਖਿਆ ਵਿਭਾਗ ਨਾਲ ਮੇਲ ਖਾਂਦਾ ਲੋਗੋ ਅਣ-ਅਧਿਕਾਰਤ ਤੌਰ ‘ਤੇ ਲਗਾਉਣਾ ਮੋਟਰ ਵਹੀਕਲ ਐਕਟ ਦੇ ਨਿਯਮਾ ਦੇ ਵਿਰੁੱਧ ਅਤੇ ਗੈਰ ਕਾਨੂੰਨੀ ਹੈ। ਇਸ ਲਈ ਆਮ ਜਨਤਾ ਦੀ ਜਾਨ ਮਾਲ ਦੀ ਸੁਰੱਖਿਆ ਨੂੰ ਮੱਦੇਨਜ਼ਰ ਰਖਦੇ ਹੋਏ ਵਿਸ਼ੇਸ਼ ਕਦਮ ਚੁੱਕਦਿਆਂ ਇਹ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਇੱਕ ਤਰਫਾ ਪਾਸ ਕਰਕੇ ਆਮ ਪਬਲਿਕ ਦੇ ਨਾਮ ਜਾਰੀ ਕੀਤਾ ਜਾਂਦਾ ਹੈ ਅਤੇ ਮਿਤੀ 24 ਦਸੰਬਰ, 2022 ਤੋਂ ਅਗਲੇ 2 ਮਹੀਨੇ ਤੱਕ ਜਾਰੀ ਰਹਿਣਗੇ।

Share and Enjoy !

Shares

About Post Author

Leave a Reply

Your email address will not be published. Required fields are marked *