ਪੈਨ ਇੰਡੀਆ ਮੁਹਿੰਮ ਤਹਿਤ 18 ਪਿੰਡਾਂ ‘ਚ ਜਾਗਰੂਕਤ ਪ੍ਰੋਗਰਾਮ ਆਯੋਜਿਤ

Share and Enjoy !

Shares

ਲੁਧਿਆਣਾ, 29 ਅਕਤੂਬਰ (ਰਾਜਕੁਮਾਰ ਸਾਥੀ)। ਕੌਮੀ ਕਾਨੁੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵੱਲੋਂ ਜਾਰੀ ਹੋਈਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸ੍ਰੀ ਮੁਨੀਸ਼ ਸਿੰਗਲ, ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਅਗਵਾਈ ਅਤੇ ਸ੍ਰੀ ਪੀ.ਐਸ. ਕਾਲੇਕਾ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਦੇਖ-ਰੇਖ ਹੇਠ ਜਿਲ੍ਹਾ ਲੁਧਿਆਣਾ ਅਧੀਨ 2 ਅਕਤੂਬਰ ਤੋਂ 14 ਨਵੰਬਰ, 2021 ਤੱਕ ਪੈਨ ਇੰਡੀਆ ਜਾਗਰੂਕਤਾ ਅਤੇ ਆਊਟਰੀਚ ਪ੍ਰੋਗਰਾਮ ਮੁਹਿੰਮ ਸ਼ੁਰੂ ਕੀਤੀ ਗਈ ਹੈ।  ਇਸ ਮੁਹਿੰਮ ਤਹਿਤ ਜਿਲ੍ਹਾ ਲੁਧਿਆਣਾ ਅਧੀਨ ਪੈਂਦੇ ਸ਼ਹਿਰੀ ਅਤੇ ਪੇਂਡੂ ਇਲਾਕਿਆਂ ਵਿੱਚ ਮੁਫਤ ਕਾਨੁੰਨੀ ਸੇਵਾਵਾਂ ਸਕੀਮ, ਲੋਕ ਅਦਾਲਤਾਂ, ਸਥਾਈ ਲੋਕ ਅਦਾਲਤਾਂ (ਜਨ-ਉਪਯੋਗੀ ਸੇਵਾਵਾਂ), ਮੀਡੀਏਸ਼ਨ ਪ੍ਰਣਾਲੀ ਅਤੇ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦੀ ਜਾਣਕਾਰੀ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨੂੰ ਮੁੱਖ ਰੱਖਦੇ ਹੋਏ ਐਡਵੋਕੇਟਸ, ਪੈਰਾ ਲੀਗਲ ਵਲੰਟੀਅਰਜ਼ ਅਤੇ ਲਾਅ ਦੇ ਵਿਦਿਆਰਥੀਆਂ ਦੀਆਂ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਸੀ । ਮਿਤੀ 28.10.2021 ਨੂੰ ਇਨ੍ਹਾਂ ਟੀਮਾਂ ਵੱਲੋਂ 18 ਪਿੰਡਾਂ ਵਿੱਚ ਲੀਗਲ ਅਵੇਅਰਨੈਸ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ । ਇਸ ਮੁਹਿੰਮ ਤਹਿਤ ਮਿਤੀ 28-10-2021 ਨੂੰ ਸ੍ਰੀ ਪੀ.ਐਸ. ਕਾਲੇਕਾ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ,  ਲੁਧਿਆਣਾ ਵੱਲੋਂ ਮਾਲਵਾ ਕਾਲਜ, ਬੌਂਦਲੀ ਬਲਵਾਕ ਸਮਰਾਲਾ ਵਿਖੇ ਕਾਲਜ ਦੇ ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਲਗਭਗ 250 ਵਿਦਿਆਰਥੀਆਂ ਵੱਲੋਂ ਹਿੱਸਾ ਲਿਆ ਗਿਆ । ਇਸ ਸੈਮੀਨਾਰ ਦੌਰਾਨ ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ  ਕਾਲਜ ਦੇ ਵਿਦਿਆਰਥੀਆਂ ਨੂੰ ਮੁਫਤ ਕਾਨੂੰਨੀ ਸੇਵਾਵਾਂ ਸਕੀਮ, ਲੋਕ ਅਦਾਲਤਾਂ ਸਥਾਈ ਲੋਕ ਅਦਾਲਤਾਂ (ਜਨ-ਉਪਯੋਗੀ ਸੇਵਾਵਾਂ), ਮੀਡੀਏਸ਼ਨ ਪ੍ਰਣਾਲੀ ਅਤੇ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦੀ ਜਾਣਕਾਰੀ ਮੁਹੱਈਆ ਕਰਵਾਈ ਗਈ।

Share and Enjoy !

Shares

About Post Author

Leave a Reply

Your email address will not be published. Required fields are marked *