ਕਿਹਾ! ਹਲਕੇ ‘ਚ ਹਰ ਜਗ੍ਹਾ ਕਰਵਾ ਰਹੇ ਹਾਂ ਬਰਸਾਤੀ ਪਾਣੀ ਦਾ ਨਿਕਾਸ, ਹਲਕਾ ਨਿਵਾਸੀਆਂ ਵੱਲੋਂ ਵੀ ਵਿਧਾਇਕ ਦੀ ਕੀਤੀ ਜਾ ਰਹੀ ਸ਼ਲਾਘਾ
ਲੁਧਿਆਣਾ (ਰਾਜਕੁਮਾਰ ਸਾਥੀ)। ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਬੀਬੀ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਹਰ ਸਮੇਂ ਹਲਕੇ ਦੇ ਲੋਕਾਂ ਵਿੱਚ ਸ਼ਾਮਿਲ ਹੋਕੇ ਉਨ੍ਹਾਂ ਦੀਆਂ ਸਮੱਸਿਆਵਾ ਦੇ ਹੱਲ ਕਰਵਾਏ ਜਾਂਦੇ ਹਨ। ਉਨ੍ਹਾਂ ਵੱਲੋਂ ਬਰਸਾਤ ਦੇ ਮੌਸਮ ਦੇ ਵਿੱਚ ਵੀ ਵੱਖ-ਵੱਖ ਜਗ੍ਹਾ ‘ਤੇ ਪਾਣੀ ਦੇ ਨਿਕਾਸੀ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਅੱਜ ਉਨ੍ਹਾਂ ਵਾਰਡ ਨੰਬਰ 22 ਸ਼ੇਰਪੁਰ ਅਤੇ ਵਾਰਡ ਨੰਬਰ 30 ਗਿਆਸਪੁਰਾ ਵਿਖੇ ਅਤੇ ਪੂਰੇ ਹਲਕਾ ਲੁਧਿਆਣਾ ਦੱਖਣੀ ਦੇ ਵਿੱਚ ਬਰਸਾਤ ਦੇ ਮੌਸਮ ਦੇ ਰੁਕੇ ਪਾਣੀ ਦਾ ਮੌਕੇ ਤੇ ਨਿਕਾਸ ਕਰਵਾਇਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੇ ਹਰ ਦੁੱਖ ਸੁੱਖ ਵਿੱਚ ਉਹਨਾਂ ਦੇ ਨਾਲ ਹੈ ਅਤੇ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਕਿ ਇਸ ਬਰਸਾਤਾਂ ਦੇ ਮੌਸਮ ਵਿਚ ਹਲਕੇ ਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਾ ਆਵੇ। ਵਿਧਾਇਕ ਛੀਨਾ ਵੱਲੋਂ ਕਿਹਾ ਗਿਆ ਕਿ ਜਲਦ ਤੋਂ ਜਲਦ ਸੀਵਰੇਜ ਪ੍ਰਬੰਧਾਂ ਵਿੱਚ ਸੁਧਾਰ ਕੀਤਾ ਜਾਵੇਗਾ ਤਾਂ ਜੋ ਬਰਸਾਤ ਦੇ ਮੌਸਮ ਵਿੱਚ ਹਲਕਾ ਨਿਵਾਸੀਆਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ। ਹਲਕੇ ਦੇ ਲੋਕਾਂ ਵਲੋਂ ਆਪਣੇ ਵਿਧਾਇਕ ਦੁਆਰਾ ਉਨ੍ਹਾਂ ਦੀਆ ਸਮੱਸਿਆਵਾਂ ਦੇ ਹੱਲ ਲਈ ਕੀਤੇ ਜਾ ਰਹੇ ਯਤਨਾਂ ਦੀ ਵੀ ਸ਼ਲਾਘਾ ਕੀਤੀ ਜਾ ਰਹੀ ਹੈ।