ਕੈਬਨਿਟ ਮੰਤਰੀ ਮੀਤ ਹੇਅਰ ਵਲੋਂ ਸਮੱਸਿਆਂਵਾਂ ਦੇ ਜਲਦ ਹੱਲ ਦਾ ਭਰੋਸਾ, ਵਿਧਾਇਕ ਮੂੰਡੀਆਂ ਵਲੋਂ ਪੂਰੇ ਪੰਜਾਬ ਦੇ ਮਿੱਟੀ ਟਿੱਪਰ ਚਾਲਕਾਂ ਦੀਆਂ ਮੁਸ਼ਕਲਾਂ ਹੱਲ ਕਰਨ ਦੀ ਦੋਹਰਾਈ ਵਚਨਬੱਧਤਾ, ਕੈਬਨਿਟ ਮੰਤਰੀ ਵੱਲੋਂ ਦਿੱਤੇ ਭਰੋਸੇ ਤੋਂ ਬਾਅਦ ਐਮ ਐਲ ਏ ਨੇ ਜਤਾਈ ਸੰਤੁਸ਼ਟੀ, ਕਿਹਾ! ਸਰਕਾਰ ਹਰ ਵਰਗ ਦੇ ਨਾਲ
ਲਧਿਆਣਾ (ਰਾਜਕੁਮਾਰ ਸਾਥੀ)। ਪੰਜਾਬ ਭਰ ਦੇ ਟਿੱਪਰ ਚਾਲਕਾਂ ਨੂੰ ਬੀਤੇ ਲੰਮੇਂ ਸਮੇਂ ਤੋਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਜਿਸ ਸਬੰਧੀ ਪੰਜਾਬ ਭਰ ਦੇ ਮਿੱਟੀ ਟਿੱਪਰ ਚਾਲਕਾਂ ਵੱਲੋਂ ਹਲਕਾ ਸਾਹਨੇਵਾਲ ਤੋਂ ਵਿਧਾਇਕ ਹਰਦੀਪ ਸਿੰਘ ਮੂੰਡੀਆਂ ਤੱਕ ਪਹੁੰਚ ਕਰਕੇ ਆਪਣੀਆਂ ਸਮੱਸਿਆਵਾਂ ਦੱਸੀਆਂ ਅਤੇ ਨਾਲ ਹੀ ਉਨ੍ਹਾਂ ਦੇ ਹੱਲ ਦੀ ਵੀ ਅਪੀਲ ਕੀਤੀ, ਜਿਸ ਤੇ ਤੁਰੰਤ ਫੈਸਲਾ ਲੈਂਦੇ ਹੋਏ ਐਮ ਐਲ ਏ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਮੀਤ ਹੇਅਰ ਤੋਂ ਸਮਾਂ ਲਿਆ ਗਿਆ ਅਤੇ ਆ ਰਹੀਆਂ ਮੁਸ਼ਕਿਲਾਂ ਸਬੰਧੀ ਉਨ੍ਹਾਂ ਨੂੰ ਜਾਣੂੰ ਕਰਵਾਇਆ ਗਿਆ। ਦੋਵਾਂ ਆਗੂਆਂ ਵਿਚਾਲੇ ਸੁਖਾਵੇਂ ਮਾਹੌਲ ਵਿੱਚ ਗਲਬਾਤ ਹੋਈ ਅਤੇ ਗੱਲਬਾਤ ਤੋਂ ਬਾਅਦ ਕੈਬਨਿਟ ਮੰਤਰੀ ਮੀਤ ਹੇਅਰ ਵੱਲੋਂ ਵਿਧਾਇਕ ਮੂੰਡੀਆਂ ਨੂੰ ਭਰੋਸਾ ਦਿਤਾ ਗਿਆ ਕਿ ਮਿੱਟੀ ਟਿੱਪਰ ਚਾਲਕਾਂ ਨੂੰ ਜਿਹੜੀਆਂ ਵੀ ਮੁਸ਼ਕਿਲਾਂ ਆ ਰਹੀਆਂ ਹਨ, ਉਨ੍ਹਾਂ ਦਾ ਜਲਦ ਤੋਂ ਜਲਦ ਹੱਲ ਕੀਤਾ ਜਾਵੇਗਾ।ਕੈਬਨਿਟ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਸਰਕਾਰ ਹਰ ਵਰਗ ਦੇ ਨਾਲ ਹੈ ਕਿਸੇ ਦਾ ਵੀ ਰੋਜ਼ਗਾਰ ਖੋਹਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਮਿੱਟੀ ਦੇ ਲਈ ਨਿਯਮਾਂ ਵਿੱਚ ਤਬਦੀਲੀਆਂ ਵੀ ਕੀਤੀਆਂ ਹਨ ਅਤੇ ਟਿੱਪਰ ਚਲਾਉਣ ਵਾਲਿਆਂ ਨੂੰ ਵੀ ਵੱਡੀ ਰਾਹਤ ਦਿੱਤੀ ਜਾਵੇਗੀ ਤਾਂ ਜੋ ਉਨ੍ਹਾਂ ਦਾ ਰੋਜ਼ਗਾਰ ਵੀ ਚੱਲਦਾ ਰਹੇ। ਕੈਬਿਨੇਟ ਮੰਤਰੀ ਵੱਲੋਂ ਦਿੱਤੇ ਹੋਏ ਭਰੋਸੇ ਤੋਂ ਬਾਅਦ ਵਿਧਾਇਕ ਹਰਦੀਪ ਸਿੰਘ ਮੂੰਡੀਆਂ ਵੱਲੋਂ ਵਿਸ਼ੇਸ਼ ਤੌਰ ਉੱਤੇ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ।ਹਰਦੀਪ ਸਿੰਘ ਮੂੰਡੀਆਂ ਨੇ ਇਸ ਮੌਕੇ ਕਿਹਾ ਕਿ ਮਿੱਟੀ ਟਿੱਪਰ ਚਾਲਕਾਂ ਨੂੰ ਕਾਫੀ ਲੰਮੇ ਸਮੇਂ ਤੋਂ ਸਮੱਸਿਆਵਾਂ ਆ ਰਹੀਆਂ ਸਨ, ਉਨ੍ਹਾਂ ਨੂੰ ਅਫ਼ਸਰ ਸ਼ਾਹੀ ਤੰਗ ਪ੍ਰੇਸ਼ਾਨ ਕਰ ਰਹੀ ਸੀ, ਉਨ੍ਹਾਂ ਤੇ ਕਾਰਵਾਈਆਂ ਹੋ ਰਹੀਆਂ ਸਨ ਜਿਸ ਕਰਕੇ ਉਹ ਪ੍ਰੇਸ਼ਾਨ ਸਨ। ਸਿਰਫ ਲੁਧਿਆਣਾ ਹੀ ਨਹੀਂ ਸਗੋਂ ਪੂਰੇ ਪੰਜਾਬ ਭਰ ਦੇ ਮਿੱਟੀ ਟਿੱਪਰ ਚਾਲਕ ਵੱਖ-ਵੱਖ ਸਮੱਸਿਆਵਾਂ ਨਾਲ ਝੂਜ ਰਹੇ ਸਨ। ਐਸੋਸੀਏਸ਼ਨ ਵੱਲੋਂ ਉਨ੍ਹਾਂ ਤੱਕ ਪਹੁੰਚ ਕੀਤੀ ਗਈ ਜਿਸ ਤੋਂ ਬਾਅਦ ਉਨ੍ਹਾਂ ਨੇ ਭਰੋਸਾ ਦਿੱਤਾ ਕਿ ਇਹ ਮਸਲਾ ਹੁਣ ਸਰਕਾਰ ਕੋਲੋਂ ਜ਼ਰੂਰ ਲੈ ਕੇ ਜਾਣਗੇ। ਜਿਸ ਤੋਂ ਬਾਅਦ ਕੈਬਨਿਟ ਮੰਤਰੀ ਮੀਤ ਹੇਅਰ ਤੋਂ ਉਨ੍ਹਾਂ ਨੇ ਵਿਸ਼ੇਸ਼ ਤੌਰ ਤੇ ਸਮਾਂ ਲੈ ਕੇ ਕਾਫੀ ਲੰਮਾ ਸਮਾਂ ਤੱਕ ਉਨ੍ਹਾ ਨਾਲ ਬੈਠਕ ਕੀਤੀ ਜਿਸ ਤੋਂ ਬਾਅਦ ਕੈਬਨਿਟ ਮੰਤਰੀ ਵੱਲੋਂ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ। ਵਿਧਾਇਕ ਮੂੰਡੀਆਂ ਨੇ ਕਿਹਾ ਕਿ ਸਰਕਾਰ ਹਰ ਵਰਗ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਜਿੱਥੇ ਸਰਕਾਰ ਲੋਕਾਂ ਨੂੰ ਹਰ ਸਹੂਲਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਉੱਥੇ ਹੀ ਦੂਜੇ ਪਾਸੇ ਕਿਸੇ ਦਾ ਰੁਜ਼ਗਾਰ ਵੀ ਨਹੀਂ ਖੁੱਸਣ ਦਿੱਤਾ ਜਾਵੇਗਾ ਅਤੇ ਸਭ ਦੇ ਮਸਲੇ ਪਹਿਲ ਦੇ ਆਧਾਰ ਤੇ ਹੱਲ ਕੀਤੇ ਜਾਣਗੇ। ਇਸ ਮੌਕੇ ਮਿੱਟੀ ਟਿੱਪਰ ਚਾਲਕ ਐਸੋਸੀਏਸ਼ਨ ਦੇ ਆਗੂਆਂ ਨੇ ਐਮ ਐਲ ਏ ਹਰਦੀਪ ਸਿੰਘ ਮੂੰਡੀਆਂ ਦਾ ਵਿਸ਼ੇਸ਼ ਧੰਨਵਾਦ ਕੀਤਾ ਅਤੇ ਕਿਹਾ ਕਿ ਸਾਡੀ ਗੱਲ ਉਨ੍ਹਾਂ ਨੇ ਹਾਈਕਮਾਨ ਤੱਕ ਪਹੁੰਚਾਈ ਅਤੇ ਉਸਦੇ ਹੱਲ ਦਾ ਵੀ ਭਰੋਸਾ ਦਵਾਇਆ।