ਮੁੱਖ ਮੰਤਰੀ ਪੰਜਾਬ ਵੱਲੋਂ ‘ਮੋਬਾਇਲ ਦਫ਼ਤਰ ਵੈਨ’ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Share and Enjoy !

Shares


 ਹਲਕਾ ਆਤਮ ਨਗਰ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਦਾ ਘਰ-ਘਰ ਜਾ ਕੇ ਕੀਤਾ ਜਾਵੇਗਾ ਨਿਪਟਾਰਾ – ਵਿਧਾਇਕ ਕੁਲਵੰਤ ਸਿੰਘ ਸਿੱਧੂ,  ਕਿਹਾ! ਜੇਕਰ ਵੋਟਾਂ ਮੰਗਣ ਲਈ ਘਰ-ਘਰ ਜਾ ਸਕਦੇ ਹਾਂ, ਮੁੱਢਲੀਆਂ ਸਹੂਲਤਾਂ ਦਰਵਾਜੇ ਤੱਕ ਪਹੁੰਚਾਉਣਾ ਵੀ ਹੈ ਸਾਡਾ ਫਰਜ਼
ਲੁਧਿਆਣਾ, 25 ਅਕਤੂਬਰ (ਰਾਜਕੁਮਾਰ ਸਾਥੀ) । ਹਲਕਾ ਆਤਮ ਨਗਰ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਨੂੰ ਉਨ੍ਹਾਂ ਦੇ ਘਰੋ-ਘਰ ਜਾ ਕੇ ਹੱਲ ਕਰਨ ਦੇ ਮੰਤਵ ਨਾਲ, ਅੱਜ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੇ ਨਾਲ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ‘ਮੋਬਾਇਲ ਦਫ਼ਤਰ ਵੈਨ’ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਵਿਧਾਇਕ ਸਿੱਧੂ ਵੱਲੋਂ ਇਸ ਮੌਕੇ ਮੀਡੀਆ ਨਾਲ ਮੁਖਾਤਿਬ ਹੁੰਦਿਆਂ ਜ਼ੋਰ ਦੇ ਕੇ ਕਿਹਾ ਕਿ ਜੇਕਰ ਅਸੀਂ ਵੋਟਾਂ ਮੰਗਣ ਲਈ ਲੋਕਾਂ ਦੇ ਘਰ-ਘਰ ਜਾ ਸਕਦੇ ਹਾਂ ਤਾਂ ਉਨ੍ਹਾਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਉਨ੍ਹਾਂ ਦੇ ਦਰਵਾਜ਼ੇ ਤੱਕ ਜਾਣਾ ਵੀ ਸਾਡਾ ਫਰਜ਼ ਬਣਦਾ ਹੈ। ਜ਼ਿਕਰਯੋਗ ਹੈ ਕਿ ਇਹ ਮੋਬਾਇਲ ਵੈਨ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੇ ਨਿੱਜੀ ਫੰਡ ਵਿੱਚੋਂ ਚੱਲੇਗੀ।

ਵਿਧਾਇਕ ਸਿੱਧੂ ਨੇ ਕਿਹਾ ਕਿ ‘ਮੋਬਾਇਲ ਦਫ਼ਤਰ ਵੈਨ’ ਚਲਾਉਣ ਦਾ ਮੁੱਖ ਮੰਤਵ ਇਹ ਹੈ ਕਿ ਜੇਕਰ ਹਲਕਾ ਆਤਮ ਨਗਰ ਦਾ ਕੋਈ ਵੀ ਵਸਨੀਕ ਉਨ੍ਹਾਂ ਦੇ ਦਫ਼ਤਰ ਜਾਂ ਕਿਸੇ ਵੀ ਸਰਕਾਰੀ ਦਫ਼ਤਰ ਵਿਖੇ ਪਹੁੰਚ ਕਰਨ ਤੋਂ ਅਸਮਰੱਥ ਹੈ ਤਾਂ 24 ਘੰਟੇ ਕਿਸੇ ਵੀ ਸਮੇਂ ਉਨ੍ਹਾਂ ਦੇ ਮੋਬਾਇਲ ਨੰਬਰ 97818-00002 ‘ਤੇ ਆਪਣੀ ਸਮੱਸਿਆ ਦੱਸ ਸਕਦਾ ਹੈ ਅਤੇ ਮੋਬਾਇਲ ਵੈਨ ਰਾਹੀਂ ਤੁਰੰਤ ਲੋੜਵੰਦ ਵਿਅਕਤੀ ਤੱਕ ਪਹੁੰਚ ਕੀਤੀ ਜਾਵੇਗੀ ਅਤੇ ਉਨ੍ਹਾਂ ਦੀ ਮੁਸ਼ਕਿਲ ਦਾ ਜਲਦ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਧੰਨਵਾਦ ਕਰਦਿਆਂ ਦੁਹਰਾਇਆ ਕਿ ਉਹ ਹਲਕਾ ਆਤਮ ਨਗਰ ਦੇ ਵਸਨੀਕਾਂ ਦੇ ਰਿਣੀ ਹਨ ਜਿਨ੍ਹਾਂ ਆਮ ਆਦਮੀ ਪਾਰਟੀ ‘ਤੇ ਭਰੋਸਾ ਕਰਦਿਆਂ ਉਨ੍ਹਾਂ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ‘ਮੈਂ ਹਲਕੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹਾਂ, ਹੁਣ ਮੇਰਾ ਫਰਜ਼ ਬਣਦਾ ਹੈ ਕਿ ਮੈਂ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਂਦਿਆਂ ਲੋਕਾਂ ਵੱਲੋਂ ਕੀਤੇ ਵਿਸ਼ਵਾਸ਼ ‘ਤੇ ਖਰਾ ਉੱਤਰਾਂ’, ਜਿਸ ਤਹਿਤ ਹੁਣ ਵਸਨੀਕਾਂ ਦੇ ਮਸਲਿਆਂ ਦਾ ਘਰ-ਘਰ ਜਾ ਕੇ ਨਿਬੇੜਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਪ੍ਰਸ਼ਾਸ਼ਨਿਕ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਵਸਨੀਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਖੱਜਲ-ਖੁਆਰ ਨਹੀਂ ਹੋਣ ਦਿੱਤਾ ਜਾਵੇਗਾ।

 

 

Share and Enjoy !

Shares

About Post Author

Leave a Reply

Your email address will not be published. Required fields are marked *