ਰਾਸ਼ਟਰਮੰਡਲ ਖੇਡਾਂ ‘ਚ ਕਾਂਸੀ ਤਮਗਾ ਜੇਤੂ ਗੁਰਦੀਪ ਸਿੰਘ ਦਾ ਖੰਨਾ ਪਹੁੰਚਣ ‘ਤੇ ਜ਼ੋਰਦਾਰ ਸਵਾਗਤ

Share and Enjoy !

Shares

ਲੁਧਿਆਣਾ (ਰਾਜਕੁਮਾਰ ਸਾਥੀ) ।  ਕਾਮਨਵੈਲਥ ਖੇਡਾਂ ਬਰਮਿੰਘਮ 2022 ਵਿੱਚ ਵੇਟ ਲਿਫਟਿੰਗ ਦੀ ਹੈਵੀ ਵੇਟ ਕੈਟਾਗਿਰੀ ਵਿੱਚ ਕਾਂਸੀ ਤਮਗਾ ਜਿੱਤਣ ਵਾਲੇ ਗੁਰਦੀਪ ਸਿੰਘ ਪਿੰਡ ਮਾਜਰੀ ਦਾ ਖੰਨਾ ਸ਼ਹਿਰ ਵਿੱਚ ਪਹੁੰਚਣ ‘ਤੇ ਸਥਾਨਕ ‘ਸੈਲੀਬ੍ਰੇਸ਼ਨ ਬਾਜ਼ਾਰ’ ਨੇੜੇ ਜੀ.ਟੀ. ਰੋਡ ਵਿਖੇ, ਪੰਜਾਬ ਸਰਕਾਰ ਦੀ ਤਰਫੋਂ ਵਿਧਾਨ ਸਭਾ ਹਲਕਾ ਖੰਨਾ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਲੁਧਿਆਣਾ ਦੀ ਤਰਫੋਂ ਵਧੀਕ ਡਿਪਟੀ ਕਮਿਸ਼ਨਰ ਖੰਨਾ ਅਮਰਜੀਤ ਬੈਂਸ ਵੱਲੋਂ ਵੱਖ-ਵੱਖ ਸਨਮਾਨ ਚਿੰਨ੍ਹ ਦੇ ਕੇ ਭਰਵਾ ਸਵਾਗਤ ਕੀਤਾ ਅਤੇ ਮੁਬਾਰਕਬਾਦ ਦਿੱਤੀ। ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਆਪਣੇ ਵਿਧਾਨ ਸਭਾ ਹਲਕਾ ਖੰਨਾ ਵਿਖੇ ਖਿਡਾਰੀ ਗੁਰਦੀਪ ਸਿੰਘ ਵੱਲੋਂ ਪਿੰਡ ਮਾਜਰੀ, ਖੰਨਾ ਸ਼ਹਿਰ, ਜਿਲ੍ਹਾ ਲੁਧਿਆਣਾ, ਪੰਜਾਬ ਅਤੇ ਭਾਰਤ ਦਾ ਨਾਂ ਰੋਸ਼ਨ ਕਰਨ ‘ਤੇ ਮਾਣ ਮਹਿਸੂਸ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਸਰਕਾਰ ਵੱਲੋਂ ਖਿਡਾਰੀ ਗੁਰਦੀਪ ਸਿੰਘ ਦਾ ਬਣਦਾ ਹੋਰ ਮਾਣ-ਸਨਮਾਨ ਦਿਵਾਇਆ ਜਾਵੇਗਾ। ਉਹਨਾਂ ਕਿਹਾ ਕਿ ਚੌਣ ਵਾਅਦੇ ਮੁਤਾਬਿਕ, ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਜਲਦ ਜਲੰਧਰ ਵਿੱਚ ਇੱਕ ਬਹੁਤ ਵੱਡੀ ਖੇਡ ਯੂਨੀਵਰਸਿਟੀ ਬਨਾਉਣ ਜਾ ਰਹੇ ਹਾਂ। ਉਨ੍ਹਾਂ ਕਿਹਾ ਕਿ ਇਹ ਯੂਨੀਵਰਸਿਟੀ 5 ਸਾਲ ਦੇ ਸਮੇਂ ਵਿੱਚ ਬਣ ਕੇ ਤਿਆਰ ਹੋ ਜਾਵੇਗੀ ਅਤੇ ਇਹ ਇੱਕ ਨੈਸ਼ਨਲ ਲੈਵਲ ਦੀ ਯੂਨੀਵਰਸਿਟੀ ਹੋਵੇਗੀ ਤਾਂ ਜ਼ੋ ਸਾਡਾ ਯੂਥ ਖੇਡਾਂ ਵਿੱਚ ਵੱਡੀਆਂ ਮੱਲਾਂ ਮਾਰਦਿਆਂ ਪੰਜਾਬ ਦਾ ਨਾਂ ਰੋਸ਼ਨ ਕਰ ਸਕੇ। ਵਿਧਾਇਕ ਸੌਂਦ ਨੇ ਕਿਹਾ ਕਿ ਉਹ ਆਪਣੇ ਹਲਕਾ ਖੰਨਾ ਵਿੱਚ ਆਉਣ ਵਾਲੇ ਸਮੇਂ ਵਿੱਚ ਇਨਡੋਰ ਖੇਡਾਂ ਦਾ ਪ੍ਰਬੰਧ ਕਰਨ ਜਾ ਰਹੇ ਹਨ, ਜਿਸ ਵਿੱਚ ਲਾਅਨ ਟੈਨਿਸ, ਟੇਬਲ ਟੈਨਿਸ ਅਤੇ ਬੈਡਮਿੰਟਨ ਆਦਿ ਸ਼ਾਮਲ ਹਨ। ਉਹਨਾਂ ਕਿਹਾ ਕਿ ਮੇਰੇ ਹਲਕੇ ਦੇ ਜਿਹੜੇ ਪਿੰਡਾਂ ਵਿੱਚ ਵੱਡੇ-ਵੱਡੇ ਖੇਡ ਗਰਾਊਂਡ ਹਨ, ਇਹਨਾਂ ਖੇਡ ਗਰਾਊਂਡਾਂ ਦਾ ਪੂਰਾ ਰੱਖ-ਰਖਾਵ ਕਰਕੇ ਵਧੀਆ ਤਰੀਕੇ ਨਾਲ ਮੇਨਟੇਨ ਕਰਕੇ ਉੱਥੇ ਅਲੱਗ-ਅਲੱਗ ਤਰ੍ਹਾਂ ਦੇ ਗਰਾਊਂਡ ਵਿਕਸਤ ਕੀਤੇ ਜਾਣਗੇ। ਵਧੀਕ ਡਿਪਟੀ ਕਮਿਸ਼ਨਰ ਖੰਨਾ ਅਮਰਜੀਤ ਬੈਂਸ ਨੇ ਕਾਂਸੀ ਤਮਗਾ ਜੇਂਤੂ ਗੁਰਦੀਪ ਸਿੰਘ ਪਿੰਡ ਮਾਜਰੀ (ਖੰਨਾ) ਨੂੰ ਵਧਾਈ ਦਿੰਦਿਆ ਕਿਹਾ ਕਿ ਉਸ ਨੇ ਸਾਡੇ ਸ਼ਹਿਰ ਖੰਨਾ, ਜ਼ਿਲ੍ਹਾ ਲੁਧਿਆਣਾ, ਪੰਜਾਬ ਅਤੇ ਦੇਸ਼ ਦਾ ਨਾਂ ਰੋਸ਼ਨ ਕੀਤਾ ਹੈ, ਜਿਸ ਨਾਲ ਉਹ ਬਹੁਤ ਮਾਣ ਮਹਿਸੂਸ ਕਰ ਰਹੇ ਹਨ। ਉਹਨਾਂ ਕਿਹਾ ਕਿ ਸ੍ਰੀ ਗੁਰਦੀਪ ਸਿੰਘ ਦੇ ਕਾਂਸੀ ਤਮਗਾ ਜਿੱਤਣ ਦਾ ਸਿਹਰਾ ਉਸ ਦੇ ਮਾਤਾ-ਪਿਤਾ ਅਤੇ ਕੋਚਾਂ ਨੂੰ ਵੀ ਜਾਂਦਾ ਹੈ। ਕਾਂਸੀ ਤਮਗਾ ਜੇਂਤੂ ਗੁਰਦੀਪ ਸਿੰਘ ਦੇ ਪਿਤਾ ਭਾਗ ਸਿੰਘ ਨੇ ਕਿਹਾ ਕਿ ਉਸ ਦੇ ਪੁੱਤਰ ਵੱਲੋਂ ਕਾਂਸੀ ਤਮਗਾ ਜਿੱਤਣ ‘ਤੇ ਉਹ ਬਹੁਤ ਮਾਣ ਮਹਿਸੂਸ ਕਰ ਰਹੇ ਹਨ। ਗੁਰਦੀਪ ਸਿੰਘ ਦੇ ਕੋਚ ਸ਼ੁਭਕਰਮਨ ਸਿੰਘ ਰਾਣਾ ਅਤੇ ਕੋਚ ਮੋਹਨ ਸਿੰਘ ਨੇ ਕਿਹਾ ਕਿ ਗੁਰਦੀਪ ਸਿੰਘ ਖੰਨਾ ਵੇਟ ਲਿਫਟਿੰਗ ਸੈਂਟਰ ਖੰਨਾ ਦਾ ਹੋਣਹਾਰ ਖਿਡਾਰੀ ਹੈ ਅਤੇ ਅੱਜ ਖੰਨਾ ਵੇਟ ਲਿਫਟਿੰਗ ਐਸੋਸੀਏਸ਼ਨ ਗੁਰਦੀਪ ਸਿੰਘ ਦੇ ਕਾਂਸੀ ਤਮਗਾ ਜਿੱਤਣ ਤੇ ਮਾਣ ਮਹਿਸੂਸ ਕਰ ਰਹੀ ਹੈ। ਗੁਰਦੀਪ ਸਿੰਘ ਕਾਂਸੀ ਤਗਮਾ ਜੇਂਤੂ ਨੇ ਕਿਹਾ ਕਿ ਇਸ ਦਾ ਸਿਹਰਾ ਉਸ ਵੱਲੋ ਕੀਤੀ ਸਖਤ ਮਿਹਨਤ ਦੇ ਨਾਲ-ਨਾਲ ਉਹਨਾਂ ਦੇ ਪਿਤਾ ਭਾਗ ਸਿੰਘ, ਮਾਤਾ ਜਸਵੀਰ ਕੌਰ ਤੇ ਪੂਰੇ ਪਰਿਵਾਰ ਦੇ ਸਹਿਯੋਗ ਨਾਲ ਅਤੇ ਖੰਨਾ ਵੇਟ ਲਿਫਟਿੰਗ ਸੈਂਟਰ ਖੰਨਾ ਵਿੱਚ ਕੋਚ ਸ਼ੁਭਕਰਮਨ ਸਿੰਘ ਰਾਣਾ ਅਤੇ ਕੋਚ ਮੋਹਨ ਸਿੰਘ ਦੀ ਅਗਵਾਈ ਵਿੱਚ ਕੋਚਿੰਗ ਲੈ ਕੇ ਵਡਮੁੱਲੀ ਪ੍ਰਾਪਤੀ ਕੀਤੀ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਕਾਂਸੀ ਤਮਗਾ ਜੇਂਤੂ ਗੁਰਦੀਪ ਸਿੰਘ ਭਾਰਤੀ ਰੇਲਵੇਂ ਵਿੱਚ ਬਤੌਰ ਸੀਨੀਅਰ ਟੀ.ਟੀ ਵੱਜੋਂ ਸੇਵਾਵਾਂ ਵੀ ਨਿਭਾਅ ਰਹੇ ਹਨ। ਇਸ ਮੌਕੇ ਹੋਰਨਾ ਤੋਂ ਇਲਾਵਾ ਤਹਿਸੀਲਦਾਰ ਖੰਨਾ ਨਵਦੀਪ ਸਿੰਘ ਭੋਗਲ, ਕਰਮਚੰਦ ਸ਼ਰਮਾ ਬੁਲਾਰਾ ਆਮ ਆਦਮੀ ਪਾਰਟੀ, ਯੂਥ ਪ੍ਰਧਾਨ ਗੁਰਸੀਰਤ ਸਿੰਘ, ਮਹੇਸ਼ ਕੁਮਾਰ ਪੀ.ਏ, ਜਸਵਿੰਦਰ ਸਿੰਘ ਬਲਿੰਗ, ਗੁਰਮਿੰਦਰ ਸਿੰਘ, ਗੁਰਜੀਤ ਸਿੰਘ ਗਿੱਲ, ਮਨਜੋਤ ਸਿੰਘ ਭੱਟੀ, ਕੁਲਵੰਤ ਸਿੰਘ ਮਹਿਮੀ, ਦਿਲਬਾਗ ਸਿੰਘ ਬਬਲੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਹਿਰ ਤੇ ਇਲਾਕਾ ਨਿਵਾਸੀ ਹਾਜ਼ਰ ਸਨ।

Share and Enjoy !

Shares

About Post Author

Leave a Reply

Your email address will not be published. Required fields are marked *