ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਸਬੰਧੀ ਮੀਟਿੰਗ ਆਯੋਜਿਤ

Share and Enjoy !

Shares


ਲੁਧਿਆਣਾ (ਰਾਜਕੁਮਾਰ ਸਾਥੀ)। ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਸਬੰਧੀ ਸਥਾਨਕ ਬੱਚਤ ਭਵਨ ਵਿਖੇ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਅਤੇ ਮਗਨਰੇਗਾ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਭਾਗ ਲਿਆ ਗਿਆ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਵਲੋਂ ਸਬੰਧਤ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਗਿਆ ਕਿ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਸਬੰਧੀ ਪਿੰਡਾਂ ‘ਚ ਚੱਲ ਰਹੇ ਕਾਰਜ਼ਾਂ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਲੁਧਿਆਣਾ ਜ਼ਿਲ੍ਹੇ ਨੂੰ ਜਲਦ ਗ੍ਰੀਨ ਜ਼ੋਨ ਵਿੱਚ ਲਿਆਂਦਾ ਜਾ ਸਕੇ। ਉਨ੍ਹਾਂ ਅੱਗੇ ਦੱਸਿਆ ਕਿ ਸਵੱਛ ਭਾਰਤ ਮਿਸ਼ਨ ਅਧੀਨ ਪਿੰਡ ਦੀ ਨੂਹਾਰ ਨੂੰ ਸਵਾਰਨ ਲਈ ਐਸ.ਡਬਲਿਊ.ਐਮ. (ਸੋਲਿਡ ਵੈਸਟ ਮੈਨੇਜਮੈਂਟ) ਅਤੇ ਐਲ.ਡਬਲਿਊ.ਐਮ. (ਲਿਕਵਿਡ ਵੈਸਟ ਮੈਨਜਮੈਂਟ) ਸਬੰਧੀ ਪ੍ਰੋਜੈਕਟ ਮੁਕੰਮਲ ਕੀਤੇ ਜਾਦੇ ਹਨ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਇਹ ਵੀ ਦੱਸਿਆ ਕਿ ਇਨ੍ਹਾਂ ਪ੍ਰੋਜੈਕਟਾਂ ਲਈ ਕਿਹੜੇ-ਕਿਹੜੇ ਫੰਡਾਂ ਦਾ ਇਸਤੇਮਾਲ ਕੀਤਾ ਜਾ ਸਕਦਾ ਹੈ। ਉਨ੍ਹਾਂ ਪੰਚਾਇਤ ਸਕੱਤਰਾਂ ਨਾਲ ਵੀ ਗੱਲਬਾਤ ਕੀਤੀ ਅਤੇ ਸੋਲਡ ਵੇਸਟ ਮੈਨੇਜਮੇਂਟ ਬਣਾਉਣ ਸਮੇਂ ਜਿਹੜੀਆਂ ਔਕੜਾਂ ਆਉਂਦੀਆਂ ਹਨ, ਉਨ੍ਹਾਂ ਦੇ ਢੁੱਕਵੇਂ ਹੱਲ ਕਰਨ ਸਬੰਧੀ ਸੁਝਾਅ ਵੀ ਦਿੱਤੇ ਗਏ। ਮੀਟਿੰਗ ਦੌਰਾਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਪੀ.ਪੀ.ਟੀ ਰਾਹੀਂ ਸਵੱਛ ਭਾਰਤ ਮਿਸ਼ਨ ਦੇ ਸਾਰੇ ਕੰਮਾਂ ਸਬੰਧੀ ਜਾਣਕਾਰੀ ਦਿੱਤੀ ਗਈ। ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਸੰਦੀਪ ਕੁਮਾਰ ਵੱਲੋਂ ਦੱਸਿਆ ਗਿਆ ਕਿ ਐਸ.ਡਬਲਿਊ.ਐਮ. (ਸੋਲਿਡ ਵੇਸਟ ਮੈਨੇਜਮੈਂਟ ) ਅਤੇ ਐਲ.ਡਬਲਿਊ.ਐਮ. (ਲਿਕਵਿਡ ਵੇਸਟ ਮੈਨਜਮੈਂਟ), ਡਿਸਿਲਟਿੰਗ ਚੈਂਬਰ ਅਤੇ ਸਕਰਿਨਿੰਗ ਚੈਂਬਰ ਲਗਾ ਕੇ ਪਾਣੀ ਨੂੰ ਸਾਫ ਕੀਤਾ ਜਾ ਸਕਦਾ ਹੈ। ਇਸ ਸਬੰਧੀ ਉਨ੍ਹਾਂ ਮੀਟਿੰਗ ਵਿੱਚ ਆਏ ਅਧਿਕਾਰੀਆਂ ਦੀ ਸ਼ਲਾਘਾ ਵੀ ਕੀਤੀ ਗਈ। ਅਖੀਰ ਵਿੱਚ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ, ਲੁਧਿਆਣਾ ਸ੍ਰੀਮਤੀ ਨਵਦੀਪ ਕੌਰ ਵੱਲੋਂ ਸਭ ਦਾ ਧੰਨਵਾਦ ਕਰਦੇ ਹੋਏ ਕਿਹਾ ਗਿਆ ਕਿ ਇਹ ਮੀਟਿੰਗ ਸਵੱਛ ਭਾਰਤ ਮਿਸ਼ਨ ਦੇ ਕੰਮਾਂ ਲਈ ਲਾਭਕਾਰੀ ਸਿੱਧ ਹੋਵੇਗੀ ਜਿਸ ਨਾਲ ਓ.ਡੀ.ਐਫ. ਪਲੱਸ ਵਿੱਚ ਜ਼ਿਲ੍ਹਾ ਲੁਧਿਆਣਾ ਦਾ ਨਾਮ ਪਹਿਲੇ ਨੰਬਰ ‘ਤੇ ਹੋਵੇਗਾ। ਮੀਟਿੰਗ ਦੌਰਾਨ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਮਨਦੀਪ ਸਿੰਘ, ਸਮੂਹ ਬੀ.ਡੀ.ਓਜ, ਮਗਨਰੇਗਾ ਦੇ ਜ਼ਿਲ੍ਹਾ ਨੋਡਲ ਅਫ਼ਸਰ ਸੋਨੀਆ ਸ਼ਰਮਾ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Share and Enjoy !

Shares

About Post Author

Leave a Reply

Your email address will not be published. Required fields are marked *