ਵਿਧਾਇਕ ਛੀਨਾ ਵਲੋਂ ਐਨ.ਐਚ.ਏ.ਆਈ. ਅਤੇ ਨਿਗਮ ਅਧਿਕਾਰੀਆਂ ਨਾਲ ਨਿਰਮਾਣ ਕਾਰਜ਼ਾਂ ਦਾ ਲਿਆ ਜਾਇਜ਼ਾ

Share and Enjoy !

Shares

ਲੰਬੇ ਟ੍ਰੈਫਿਕ ਜਾਮ ਦੇ ਕਾਰਨਾਂ ਤੋਂ ਵੀ ਕਰਵਾਇਆ ਜਾਣੂੰ, ਖਾਮੀਆਂ ਦੇ ਜਲਦ ਨਿਪਟਾਰੇ ਦੇ ਵੀ ਦਿੱਤੇ ਨਿਰਦੇਸ਼

ਲੁਧਿਆਣਾ (ਰਾਜਕੁਮਾਰ ਸਾਥੀ) । ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਸ੍ਰੀਮਤੀ ਰਾਜਿੰਦਰ ਪਾਲ ਕੌਰ ਛੀਨਾ ਵੱਲੋਂ, ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (ਐਨ.ਐਚ.ਏ.ਆਈ.) ਅਤੇ ਨਿਗਮ ਅਧਿਕਾਰੀਆਂ ਨਾਲ ਕੰਗਨਵਾਲ ਤੋਂ ਸ਼ੇਰਪੁਰ ਚੌਂਕ ਤੱਕ ਦੇ ਸੜ੍ਹਕ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ. ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੀ ਮੌਜੂਦ ਸਨ। ਵਿਧਾਇਕ ਛੀਨਾ ਨੇ ਦੱਸਿਆ ਕਿ ਲੁਧਿਆਣਾ ਵਿੱਚ ਐਂਟਰੀ ਦਾ ਮੇਨ ਪੁਆਇੰਟ ਜੀ ਟੀ ਰੋਡ (ਲਗਭਗ ਜਿਥੋਂ  ਹਲਕਾ ਸਾਊਥ ਦੀ ਹੱਦ ਸ਼ੁਰੂ ਹੁੰਦੀ ਹੈ) ਵਿਖੇ ਅਕਸਰ ਲੰਬਾ ਟਰੈਫਿਕ ਜਾਮ ਲੱਗਾ ਰਹਿੰਦਾ ਹੈ। ਇਸ ਤੋਂ ਇਲਾਵਾ ਕੰਗਨਵਾਲ ਦੀ ਪੁਲੀ, ਢੰਡਾਰੀ ਪੁੱਲ, ਗਿਆਸਪੁਰਾ ਫਾਟਕ, ਡਾਬਾ ਰੋਡ ਤੇ ਸ਼ੇਰਪੁਰ ਚੌਕ ਤੱਕ ਕਰੀਬ 5-6 ਕਿਲੋਮੀਟਰ ਦੇ ਸ਼ਾਮ ਵੇਲੇ ਲੱਗਦੇ ਟਰੈਫਿਕ ਜਾਮ ਤੋਂ ਲੋਕ ਬੇਹੱਦ ਪ੍ਰੇਸ਼ਾਨ ਹਨ।

ਵਿਧਾਇਕ ਛੀਨਾ ਵੱਲੋਂ ਸੰਬਧਤ ਸਾਰੇ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਕਿ ਇਸ ਲੰਬੇ ਟ੍ਰੈਫਿਕ ਜਾਮ ਦੇ ਮੁੱਖ ਤਿੰਨ ਕਾਰਨ ਹਨ ਜਿਨ੍ਹਾਂ ਕਰਕੇ ਇਹ ਟ੍ਰੈਫਿਕ ਸਮੱਸਿਆ ਆ ਰਹੀ ਹੈ, ਪਹਿਲਾ ਸੜਕ ਨਿਰਮਾਣ ਕਾਰਜ਼ਾਂ ਦੀ ਮੱਠੀ ਰਫ਼ਤਾਰ, ਦੂਜਾ ਸੜਕਾਂ ਦੇ ਕਿਨਾਰਿਆਂ ‘ਤੇ ਪਿਆ ਐਨ.ਐਚ.ਏ.ਆਈ. ਦਾ ਮਲਬਾ, ਤੀਜ਼ਾ ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣਾ ਸ਼ਾਮਲ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਜਲਦ ਇਨ੍ਹਾਂ ਖਾਮੀਆਂ ਨੂੰ ਦਰੁਸਤ ਕੀਤਾ ਜਾਵੇ, ਜਿੱਥੇ ਪੈਚ ਵਰਕ ਦੀ ਲੋੜ ਹੈ ਉੱਥੇ ਪੈਚ ਵਰਕ ਕੀਤਾ ਜਾਵੇ ਅਤੇ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਸਾਰਾ ਮਲਬਾ ਚੁਕਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸ ਇਲਾਕੇ ਵਿੱਚ ਟ੍ਰੈਫਿਕ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਵਿਚ ਵੀ ਵਾਧਾ ਕੀਤਾ ਜਾਵੇਗਾ। ਇਸ ਮੌਕੇ ਡਾਕਟਰ ਕੰਵਲਜੀਤ ਤੇ ਡਾਕਟਰ ਸੁਨੀਲ ਨੇ ਦੱਸਿਆ ਕਿ ਐਂਬੂਲੈਂਸ ਤੇ ਮਰੀਜ਼ਾਂ ਨੂੰ ਹਸਪਤਾਲ ਲੈ ਕੇ ਆਉਣਾ-ਜਾਣਾ ਬਹੁਤ ਔਖਾ ਹੋਇਆ ਪਿਆ ਹੈ। ਇਸ ਦੇ ਨਾਲ-ਨਾਲ ਵਿਧਾਇਕਾ ਰਾਜਿੰਦਰ ਪਾਲ ਕੌਰ ਛੀਨਾ ਅਤੇ ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵਲੋਂ ਢੰਡਾਰੀ ਵਿਖੇ ਬੀ.ਐਸ.ਯੂ.ਪੀ. ਸਕੀਮ ਤਹਿਤ ਬਣ ਰਹੇ ਫਲੈਟਾਂ ਦਾ ਵੀ ਮੁਆਇਨਾ ਕੀਤਾ ਗਿਆ ਅਤੇ ਨੇੜੇ ਹੀ ਢੰਡਾਰੀ ਸਥਿਤ ਸੀ.ਐਂਡ.ਡੀ. ਵੇਸਟ ਮੈਨਜਮੈਂਟ ਨਾਲ ਵੀ ਮੁਲਾਕਾਤ ਕੀਤੀ ਅਤੇ ਉਦਯੋਪਤੀਆਂ ਦੀ ਪ੍ਰੇਸ਼ਾਨੀਆਂ ਸੁਣੀਆਂ ਅਤੇ ਵਡਮੁੱਲੇ ਸੁਝਾਅ ਲਏ। ਇਸ ਮੌਕੇ ਵਿਧਾਇਕ ਛੀਨਾ ਦੇ ਪੀ ਏ ਹਰਪ੍ਰੀਤ ਸਿੰਘ, ਐਸ ਡੀ ਬਾਜਵਾ, ਲਖਬੀਰ ਬਦੋਵਾਲ, ਸਤਨਾਮ ਸਿੰਘ, ਸੁਰਿੰਦਰ ਮੈਪਕੋ ਵੀ ਉਚੇਚੇ ਤੌਰ ‘ਤੇ ਹਾਜਰ ਸਨ।

Share and Enjoy !

Shares

About Post Author

Leave a Reply

Your email address will not be published. Required fields are marked *