ਵਿਧਾਇਕ ਸੌਂਦ ਨੂੰ ਸੂਬਾ ਮੀਤ ਪ੍ਰਧਾਨ ਬਣਾਉਣ ਲਈ ਹਾਈਕਮਾਂਡ ਦਾ ਧੰਨਵਾਦ ਕੀਤਾ

Share and Enjoy !

Shares

ਲਧਿਆਣਾ (ਰਾਜਕੁਮਾਰ ਸਾਥੀ)। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ, ਕੌਮੀ ਜਨਰਲ ਸਕੱਤਰ ਡਾ. ਸੰਦੀਪ ਪਾਠਕ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਵਾਸੀਆਂ ਦੇ ਹਿਤਾਂ ਲਈ ਇਮਾਨਦਾਰੀ ਤੇ ਤਨਦੇਹੀ ਨਾਲ ਕੰਮ ਕਰਨ ਵਾਲੇ ਆਗੂਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਦਿਤੀਆਂ ਗਈਆਂ ਹਨ ਜਿਨ੍ਹਾਂ ਵਿੱਚ ਖੰਨਾ ਦੇ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਦ ਨੂੰ ਆਮ ਆਦਮੀ ਪਾਰਟੀ ਦਾ ਸੂਬਾ ਮੀਤ ਪ੍ਰਧਾਨ ਬਣਾਉਣ ਲਈ ਚੇਅਰਮੈਨ ਜਿਲ੍ਹਾ ਯੋਜਨਾ ਕਮੇਟੀ/ਜਿਲ੍ਹਾ ਪ੍ਰਧਾਨ ਲੁਧਿਆਣਾ ਸ਼ਰਨ ਪਾਲ ਸਿੰਘ ਮੱਕੜ ਅਤੇ ਟਰੇਡ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਰਾਜ ਕੁਮਾਰ ਅਗਰਵਾਲ ਵਲੋਂ ਆਪਣੀ ਟੀਮ ਨਾਲ ਖੰਨੇ ਪਹੁੰਚ ਕੇ ਪਾਰਟੀ ਦੀ ਹਾਈਕਮਾਂਡ ਦਾ ਧੰਨਵਾਦ ਕਰਦੇ ਹੋਏ ਤਰੁਣਪ੍ਰੀਤ ਸਿੰਘ ਸੌਂਦ ਨੂੰ ਸਿਰੋਪਾਓ ਪਾ ਕੇ ਮੁਬਾਰਕਾਂ ਤੇ ਸ਼ੁਭ ਕਾਮਨਾਵਾਂ ਦਿੱਤੀਆਂ। ਉਨ੍ਹਾਂ ਦੇ ਨਾਲ ਵਪਾਰ ਮੰਡਲ ਦਿਹਾਤੀ ਦੇ ਪ੍ਰਧਾਨ ਧਰਮਿੰਦਰ ਸਿੰਘ ਰੂਪਰਾਏ, ਮਿਉਂਸਪਲ ਕੌਂਸਲਰ ਖੰਨਾ ਸੁਖਮਨਜੀਤ ਸਿੰਘ,ਆਪ ਸੀਨੀਅਰ ਆਗੂ ਲਛਮਣ ਸਿੰਘ ਗਰੇਵਾਲ, ਮੁਲਾਂਪੁਰ ਦਾਖਾਂ ਤੋਂ ਬਲਵਿੰਦਰ ਸਿੰਘ ਬੱਸਣ, ਜਸਪ੍ਰੀਤ ਸਿੰਘ ਜੱਸੀ, ਨਵਲ ਕੁਮਾਰ ਸ਼ਰਮਾ, ਰਾਹੁਲ ਜੋਸ਼ੀ ਮੋਜੂਦ ਸਨ। ਇਸ ਮੌਕੇ ਤੇ ਚੇਅਰਮੈਨ ਸ਼ਰਨ ਪਾਲ ਸਿੰਘ ਮੱਕੜ ਵਲੋਂ ਸੰਬੋਧਨ ਕਰਦਿਆਂ ਕਿਹਾ ਕਿ ਪਾਰਟੀ ਦੀ ਹਾਈ ਕਮਾਂਡ ਵੱਲੋਂ ਇਕ ਸਾਦੇ ਜਿਹੇ ਘਰ ਵਿੱਚ ਜੰਮੇ ਹੋਏ ਸਾਧਾਰਨ ਜਿਹੇ ਇਨਸਾਨ ਨੂੰ ਜਿੰਨਾ ਦਾ ਪਿਛੋਕੜ ਕਿਸੀ ਵੀ ਪਾਰਟੀ ਦੀ ਰਾਜਨੀਤੀ ਨਾਲ ਨਹੀਂ ਹੈ ਉਸ ਇਨਸਾਨ ਨੂੰ ਇੰਨੇ ਵੱਡੇ ਅਹੁਦੇ ਉਤੇ ਬਿਠਾਉਣਾ ਇਕ ਮਾਣ ਵਾਲੀ ਗੱਲ ਹੈ। ਸਾਨੂੰ ਪੂਰੀ ਆਸ ਹੈ ਕਿ ਤਰੁਣਪ੍ਰੀਤ ਸਿੰਘ ਸੌਂਦ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਤੇ ਇਲਾਕਾ ਨਿਵਾਸੀਆਂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਆਹੁਦੇਦਾਰ ਤੇ ਵਲੰਟੀਅਰਜ਼ ਸਾਹਿਬਾਨ ਵੀ ਮੌਜੂਦ ਸਨ।

Share and Enjoy !

Shares

About Post Author

Leave a Reply

Your email address will not be published. Required fields are marked *