ਲੁਧਿਆਣਾ (ਦੀਪਕ ਸਾਥੀ)। ਪੰਜਾਬੀ ਭਾਸ਼ਾ ਨੂੰ ਪ੍ਰਫੁਲਿੱਤ ਕਰਨ ਦੇ ਲਈ ਸਿਹਤ ਵਿਭਾਗ ਦਾ ਦਫ਼ਤਰੀ ਕੰਮ ਪੰਜਾਬੀ ਭਾਸ਼ਾ ਵਿੱਚ ਹੋਵੇਗਾ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸਿਵਲ ਸਰਜਨ ਲੁਧਿਆਣਾ ਡਾ. ਜਸਬੀਰ ਸਿੰਘ ਔਲਖ ਵਲੋਂ ਕੀਤਾ ਗਿਆ। ਪੰਜਾਬ ਸਰਕਾਰ ਦੇ ਸਰਕਾਰੀ ਦਫਤਰਾਂ ਵਿੱਚ ਪੰਜਾਬੀ ਭਾਸ਼ਾ ਨੂੰ ਲਾਗੂ ਕਰਨ ਸਬੰਧੀ ਜਾਰੀ ਹੁਕਮਾਂ ਤਹਿਤ, ਡਾ. ਔਲਖ ਵਲੋਂ ਸਿਹਤ ਵਿਭਾਗ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਗਿਆ ਕਿ ਪੰਜਾਬ ਸਰਕਾਰ ਵੱਲੋ ਸਰਕਾਰੀ ਦਫਤਰਾਂ ਵਿਚ ਪੰਜਾਬੀ ਭਾਸ਼ਾ ਰਾਜ ਐਕਟ ਨੂੰ ਲਾਗੂ ਕਰਨ ਦੇ ਲਈ ਨੂੰ ਹੁਕਮਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਵਿਭਾਗ ਵੱਲੋ ਕੀਤੇ ਜਾਣ ਵਾਲੇ ਸਾਰੇ ਅਧਿਕਾਰਤ ਪੱਤਰ-ਵਿਹਾਰ ਪੰਜਾਬੀ ਭਾਸ਼ਾ ਵਿੱਚ ਹੀ ਕੀਤੇ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦੇ ਸਿਹਤ ਜਿਲ੍ਹੇ ਭਰ ਵਿਭਾਗ ਦਾ ਪੱਤਰ ਵਿਹਾਰ ਆਦਿ ਸਾਰਾ ਕੰਮ ਪੰਜਾਬੀ ਭਾਸ਼ਾ ਵਿਚ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਕਰਮਚਾਰੀਆ ਦੇ ਕੰਮ ਦੀ ਸਮੇ-ਸਮੇ ‘ਤੇ ਨਿਗਰਾਨੀ ਵੀ ਕੀਤੀ ਜਾਵੇਗੀ।