ਸਿਹਤ ਵਿਭਾਗ ਦੀ ਟੀਮ ਨੇ ਕੀਤੀ ਤੰਬਾਕੂ ਵੇਚਣ ਵਾਲੀਆਂ ਦੁਕਾਨਾਂ ਦੀ ਚੈਕਿੰਗ

Share and Enjoy !

Shares

ਲੁਧਿਆਣਾ (ਦੀਪਕ ਸਾਥੀ)। ਸਿਹਤ ਵਿਭਾਗ ਦੀ ਟੀਮ ਨੇ ਸਿਵਲ ਸਰਜਨ ਡਾ. ਜਸਬੀਰ ਸਿੰਘ ਔਲਖ ਦੇ ਦਿਸ਼ਾ-ਨਿਰਦੇਸ਼ ਤੇ ਸ਼ਹਿਰ ਵਿੱਚ ਤੰਬਾਕੂ ਵੇਚਣ ਵਾਲੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਅਤੇ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਦੇ ਕਰੀਬ ਪੰਜ ਸੌ ਚਲਾਨ ਵੀ ਕੀਤੇ। ਇਸਦੇ ਨਾਲ ਹੀ ਲੋਕਾਂ ਨੂੰ ਤੰਬਾਕੂ ਦੇ ਸ਼ਰੀਰ ਤੇ ਪੈਣ ਵਾਲੇ ਮਾੜੇ ਅਸਰ ਬਾਰੇ ਵੀ ਜਾਗਰੂਕ ਕੀਤਾ ਗਿਆ।ਇਸ ਸਬੰਧੀ ਸਹਾਇਕ ਸਿਵਲ ਸਰਜਨ ਡਾ. ਵਿਵੇਕ ਕਟਾਰੀਆ ਨੇ ਦੱਸਿਆ ਕਿ ਬਿਨਾਂ ਚੇਤਾਵਨੀ ਵਾਲੀਆਂ ਵਿਦੇਸ਼ੀ ਸਿਗਰਟਾਂ ਅਤੇ ਖੁਸ਼ਬੂਦਾਰ ਤੰਬਾਕੂ ਵੇਚਣ ਵਾਲੇ ਦੁਕਾਨਦਾਰਾਂ ਨੂੰ ਪੰਜ ਸਾਲ ਦੀ ਸਜਾ ਅਤੇ ਦਸ ਹਜਾਰ ਰੁਪਏ ਤੱਕ ਜੁਰਮਾਨਾ ਹੋ ਸਕਦਾ ਹੈ। ਹਰ ਦੁਕਾਨ, ਸਰਕਾਰੀ ਅਤੇ ਗੈਰ ਸਰਕਾਰੀ ਅਦਾਰੇ, ਸਕੂਲਾਂ, ਕਾਲਜ਼ਾਂ ਆਦਿ ਅੱਗੇ ਤੰਬਾਕੂਨੋਸ਼ੀ ਸਬੰਧੀ ਚਿਤਾਵਨੀ ਬੋਰਡ ਲੱਗਿਆ ਹੋਣਾ ਜਰੂਰੀ ਹੈ, ਨਹੀਂ ਤਾਂ ਸਬੰਧਿਤ ਅਦਾਰੇ ਦੇ ਮਾਲਕ ਜਾਂ ਮੁਖੀ ਦਾ ਵੀ ਚਲਾਨ ਕੱਟਿਆ ਜਾ ਸਕਦਾ ਹੈ। ਕੋਟਪਾ ਐਕਟ ਅਧੀਨ ਧਾਰਾ 4 ਮੁਤਾਬਕ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਤੇ ਪਾਬੰਦੀ ਹੈ, ਧਾਰਾ 5 ਅਧੀਨ ਤੰਬਾਕੂ ਵਾਲੇ ਪਦਾਰਥਾਂ ਦੀ ਮਸ਼ਹੂਰੀ ਨਹੀਂ ਕੀਤੀ ਜਾ ਸਕਦੀ, ਧਾਰਾ 6 ਅਧੀਨ ਸਕੂਲਾਂ, ਕਾਲਜ਼ਾਂ ਦੇ 100 ਮੀਟਰ ਦੇ ਦਾਇਰੇ ਵਿੱਚ ਅਤੇ ਨਾਬਾਲਿਗਾਂ ਨੂੰ ਤੰਬਾਕੂ ਉਤਪਾਦ ਵੇਚਣ ਤੇ ਪਾਬੰਦੀ ਹੈ, ਧਾਰਾ 7 ਅਧੀਨ ਤੰਬਾਕੂ ਉਤਪਾਦ ਦੇ 85 ਪ੍ਰਤੀਸ਼ਤ ਹਿੱਸੇ ਤੇ ਵਾਰਨਿੰਗ ਹੋਣਾ ਜਰੂਰੀ ਹੈ ਤੇ ਇਹਨਾਂ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਨੂੰ ਤਿੰਨ ਸਾਲ ਦੀ ਸਜਾ ਅਤੇ ਦੋ ਲੱਖ ਰੁਪਏ ਤੱਕ ਜੁਰਮਾਨਾ ਹੋ ਸਕਦਾ ਹੈ। ਉਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਕਰਨ ਤੋਂ ਗੁਰੇਜ ਕੀਤਾ ਜਾਵੇ। ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਇਸ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨਾਂ ਦੱਸਿਆ ਕਿ ਜੇਕਰ ਟੀਮ ਨਾਲ ਉਲਝਣ ਜਾਂ ਡਿਊਟੀ ਵਿੱਚ ਵਿਘਨ ਪਾਉਣ ਵਾਲੇ ਲੋਕਾਂ ਖਿਲਾਫ ਕਨੂੰਨ ਅਧੀਨ ਬਣਦੀ ਕਾਰਵਾਈ ਕੀਤੀ ਜਾਵੇਗੀ। ਕੋਟਪਾ ਐਕਟ 2003 ਦੇ ਅਧੀਨ ਸਕੂਲਾਂ, ਕਾਲਜ਼ਾਂ ਦੇ 100 ਮੀਟਰ ਦੇ ਦਾਇਰੇ ਵਿੱਚ ਕੋਈ ਤੰਬਾਕੂ ਪਦਾਰਥ ਨਹੀਂ ਵੇਚਿਆ ਜਾ ਸਕਦਾ। ਸਰਕਾਰੀ ਹਦਾਇਤਾਂ ਮੁਤਾਬਿਕ ਦੁਕਾਨ ਤੇ ਚੇਤਾਵਨੀ ਬੋਰਡ ਲੱਗਾ ਹੋਣਾ ਜਰੂਰੀ ਹੈ।

Share and Enjoy !

Shares

About Post Author

Leave a Reply

Your email address will not be published. Required fields are marked *