ਲਾਮਿਸਾਲ ਸੇਵਾਵਾਂ ਦੇਣ ਵਾਲੇ ਡਾਕਟਰਾਂ ਦਾ ਕੀਤਾ ਸਨਮਾਨ
ਲੁਧਿਆਣਾ (ਰਾਜਕੁਮਾਰ ਸਾਥੀ)। ਸਿਹਤ ਵਿਭਾਗ ਵੱਲੋਂ ਅੱਜ ਸਿਵਲ ਸਰਜਨ ਦਫਤਰ ਵਿਖੇ ਰਾਸ਼ਟਰੀ ਡਾਕਟਰ ਦਿਵਸ ਮਨਾਇਆ ਗਿਆ ਜਿੱਥੇ ਲਾਮਿਸਾਲ ਸੇਵਾਵਾਂ ਦੇਣ ਵਾਲੇ ਡਾਕਟਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਡਾ ਐਸ ਪੀ ਸਿੰਘ ਨੇ ਕਿਹਾ ਕਿ ਡਾਕਟਰ ਸਾਡੇ ਸਮਾਜ ਦੇ ਸੱਚੇ ਸਾਥੀ ਹਨ। ਉਨਾਂ ਕਿਹਾ ਕਿ ਡਾਕਟਰ ਹਰ ਸਮੇਂ ਸਮਾਜ ਦੀ ਸੇਵਾ ਕਰਦੇ ਹਨ, ਪ੍ਰਰੰਤੂ ਕੋਵਿਡ-19 ਮਹਾਮਾਰੀ ਦੌਰਾਨ ਵਿਸ਼ਵ ਭਰ ਦੇ ਡਾਕਟਰਾਂ ਨੇ ਇਸ ਬੀਮਾਰੀ ਤੋਂ ਲੋਕਾਂ ਨੂੰ ਬਚਾਉਣ ਲਈ ਮੋਹਰੀ ਰੋਲ ਅਦਾ ਕੀਤਾ ਹੈ ਜੋ ਇਕ ਮਿਸਾਲੀ ਸੇਵਾ ਹੈ। ਉਨਾਂ ਡਾਕਟਰ ਵਰਗ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਅਜਿਹੇ ਸਮੇਂ ਵਿੱਚ ਕੀਤੀ ਜਾਂਦੀ ਸੇਵਾ ਹੋਰ ਵੀ ਮਹੱਤਵਪੂਰਨ ਹੁੰਦੀ ਹੈ ਕਿਉਂਕਿ ਇਸ ਸਮੇਂ ਪੂਰੇ ਸਮਾਜ ਨੂੰ ਇਸ ਜਾਨਲੇਵਾ ਬਿਮਾਰੀ ਤੋਂ ਬਚਾਉਣ ਲਈ ਡਾਕਟਰ ਆਪਣਾ ਪੂਰਾ ਸਮਾਂ ਸੇਵਾ ਲਈ ਸਮਰਪਿਤ ਰਹੇ ਹਨ।ਇਹ ਸੇਵਾ ਹਰ ਸਮੇਂ ਜਾਰੀ ਰੱਖਣੀ ਚਾਹੀਦੀ ਹੈ।
ਉਨਾਂ ਸਿਹਤ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਅਤੇ ਸਮੂਹ ਸਟਾਫ ਨੂੰ ਵੀ ਹੱਲਾਸ਼ੇਰੀ ਦਿੰਦੇ ਹੋਏ ਲੋੜਵੰਦਾਂ ਦੀ ਸੇਵਾ ਜਾਰੀ ਰੱਖਣ ਲਈ ਅਪੀਲ ਕੀਤੀ। ਉਨਾਂ ਦੱਸਿਆ ਕਿ ਸਮੂਹ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਇਹ ਅੰਤਰਰਾਸ਼ਟਰੀ ਦਿਵਸ ਮਨਾਇਆ ਗਿਆ ਹੈ। ਇਸ ਮੌਕੇ ਵਧੀਆਂ ਸੇਵਾਂਵਾਂ ਨਿਭਾਉਣ ਵਾਲੇ ਡਾਕਟਰਾਂ ਨੂੰ ਵਿਸ਼ੇਸ ਤੌਰ ‘ਤੇ ਸਨਮਾਨਿਤ ਕੀਤਾ ਗਿਆ ਜ਼ਿਨਾਂ ਵਿਚ ਡਾਕਟਰ ਅਮਨਪ੍ਰੀਤ ਕੌਰ ਐਲ ਐਮ ਸਿਵਲ ਹਸਪਤਾਲ ਲੁਧਿਆਣਾ, ਡਾਕਟਰ ਅਲਿਖ ਸਰੀਨ ਸਿਵਲ ਹਸਪਤਾਲ ਜਗਰਾਉ, ਡਾਕਟਰ ਰੂਚੀ ਅਗਰਵਾਲ ਐਲ ਐਮ ਸਿਵਲ ਹਸਪਤਾਲ ਲੁਧਿਆਣਾ, ਡਾਕਟਰ ਰੀਪੂਦਮਨ ਐਲ ਐਮ ਸਿਵਲ ਹਸਪਤਾਲ ਲੁਧਿਆਣਾ ਅਤੇ ਡਾਕਟਰ ਤਾਰਿਕਜੋਤ ਸਿੰਘ ਸਿਵਲ ਹਸਪਤਾਲ ਸਮਰਾਲਾ ਸਾਮਲ ਹਨ।