ਜ਼ਿਲ੍ਹਾ ਪ੍ਰਸ਼ਾਸ਼ਨ ਨੇ ਆਯੋਜਿਤ ਕੀਤਾ ਧੀਆਂ ਦੀ ਲੋਹੜੀ ਸਮਾਰੋਹ

Share and Enjoy !

Shares

ਜ਼ਿਲ੍ਹਾ ਪ੍ਰਸ਼ਾਸ਼ਨ ਨੇ ਆਯੋਜਿਤ ਕੀਤਾ ਧੀਆਂ ਦੀ ਲੋਹੜੀ ਸਮਾਰੋਹ

ਲੁਧਿਆਣਾ (ਰਾਜਕੁਮਾਰ ਸਾਥੀ)। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੰਦੀਪ ਕੁਮਾਰ ਦੀ ਅਗਵਾਈ ਵਿੱਚ ਗੁਰੂ ਨਾਨਕ ਭਵਨ ਵਿੱਖੇ ਜ਼ਿਲ੍ਹਾ ਪੱਧਰੀ ਧੀਆਂ ਦੀ ਲੋਹੜੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 7 ਜ਼ਨਵਰੀ, 2021 ਨੂੰ ਨਿਵੇਕਲੀ ਪਹਿਲ ਕਰਦਿਆਂ ਧੀਆਂ ਦੀ ਲੋਹੜੀ  ਸਕੀਮ ਦੀ ਸ਼ੁਰੂਆਤ ਕੀਤੀ ਗਈ, ਜਿਸ ਦਾ ਮੁੱਖ ਮਕਸਦ ਨਵ ਜ਼ੰਮੀਆ ਬੱਚੀਆ ਨੂੰ ਸਮਾਜ਼ ਵਿੱਚ ਸਮਾਨਤਾ ਦਾ ਅਧਿਕਾਰ ਦਵਾਉਣਾ ਅਤੇ ਸੂਬੇ ਦੇ ਲਿੰਗ ਅਨੁਪਾਤ ਵਿੱਚ ਸੁਧਾਰ ਲਿਆਉਣਾ ਹੈ। ਜਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀ ਗੁਲਬਹਾਰ ਸਿੰਘ ਵੱਲੋ ਮੁੱਖ ਮਹਿਮਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੰਦੀਪ ਕੁਮਾਰ, ਵਿਸ਼ੇਸ਼ ਮਹਿਮਾਨਾਂ ਅਤੇ ਨਵਜ਼ੰਮੀਆ ਬੱਚੀਆ ਦੇ ਮਾਤਾ ਪਿਤਾ ਨੂੰ ਰਸਮੀ ਤੋਰ ਤੇ ਜ਼ੀ ਆਇਆ ਆਖਿਆ ਗਿਆ। ਉਨ੍ਹਾਂ ਵੱਲੋ ਇਹ ਵੀ ਦੱਸਿਆ ਗਿਆ ਕਿ ਧੀਆਂ ਦੀ ਲੋਹੜੀ ਸਕੀਮ ਤਹਿਤ ਪੂਰੇ ਪੰਜ਼ਾਬ ਪ੍ਰਦੇਸ਼ ਵਿੱਚ ਧੀਆਂ ਦੀ ਲੋਹੜੀ ਦੇ ਸਮਾਗਮ ਆਯੋਜ਼ਿਤ ਕੀਤੀ ਜਾਣੇ ਹਨ, ਜਿਸ ਤਹਿਤ ਮੁੱਖ ਮੰਤਰੀ  ਵੱਲੋ ਹਸਤਾਖਰਿਤ ਵਧਾਈ ਸੰਦੇਸ਼ ਪੱਤਰ ਨਵਜ਼ੰਮੀਆਂ ਬੱਚੀਆਂ ਦੇ ਮਾਤਾ ਪਿਤਾ ਨੂੰ ਪ੍ਰਦਾਨ ਕੀਤੇ ਜਾਣੇ ਹਨ।

ਉਨ੍ਹਾਂ ਵੱਲੋ ਬੱਚੀਆ ਅਤੇ ਔਰਤਾਂ ਲਈ ਵਿਭਾਗੀ ਸਕੀਮਾਂ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਅਤੇ ਬੇਟੀ ਬਚਾਓ, ਬੇਟੀ ਪੜਾਓ ਬਾਰੇ ਵੀ ਜਾਣਕਾਰੀ ਦਿੱਤੀ ਗਈ। ਸਮਾਗਮ ਦੀ ਸ਼ੁਰੂਆਤ ਵਿੱਚ ਆਂਗਨਵਾੜੀ ਵਰਕਰ ਰੈਨੂੰ ਅਤੇ ਮੀਨਾ ਕੁਮਾਰੀ ਵੱਲੋ ਸ਼ਬਦ ਗਾਇਨ ਪੇਸ਼ ਕੀਤਾ ਗਿਆ। ਇਸ ਮੌਕੇ ਸਿਹਤ ਵਿਭਾਗ ਦੀ ਨੁਮਾਇੰਦਗੀ ਕਰਦਿਆ ਹਰਜ਼ਿੰਦਰ ਸਿੰਘ, ਮਾਸ ਮੀਡੀਆ ਅਫਸਰ, ਦਫਤਰ ਸਿਵਲ ਸਰਜ਼ਨ ਵੱਲੋ ਪੀਸੀਪੀਐਨਡੀਟੀ ਐਕਟ 1994 ਦੀ ਵਿਸਥਾਰਪੂਰਵਕ ਜ਼ਾਣਕਾਰੀ ਦਿੱਤੀ ਗਈ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਕਾਨੂੰਨ ਭਰੂਣ ਹੱਤਿਆ ਅਤੇ ਲਿੰਗ ਅਨੁਪਾਤ ਵਿੱਚ ਸੁਧਾਰ ਲਿਆਉਣ ਹਿੱਤ ਹੋਂਦ ਵਿੱਚ ਲਿਆਂਦਾ ਗਿਆ ਹੈ ਅਤੇ ਇਸ ਨੂੰ ਜਿਲ੍ਹਾ ਲੁਧਿਆਣਾ ਵਿੱਚ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਜਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਰਜਿੰਦਰ ਕੋਰ  ਵੱਲੋ ਔਰਤਾਂ ਦੇ ਸਮਾਨ ਅਧਿਕਾਰ ਅਤੇ ਉਨ੍ਹਾਂ ਦੇ ਜ਼ੀਵਨ ਵਿੱਚ ਸਿੱਖਿਆ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਸਿੱਖਿਆ ਹੀ ਅਜਿਹੀ ਪੌੜੀ ਹੈ ਜਿਸ ਰਾਹੀ ਔਰਤਾਂ ਸਮਾਜ਼ ਵਿੱਚ ਸਮਾਨਤਾ ਦਾ ਅਧਿਕਾਰ ਪਾ ਸਕਦੀਆਂ ਹਨ। ਜਿਲ੍ਹਾ ਬਾਲ ਸੁਰੱਖਿਆ ਅਫਸਰ ਰਸ਼ਮੀ ਵੱਲੋ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਸਰਕਾਰੀ ਸਕੀਮਾਂ ਅਤੇ ਸਬੰਧਤ ਐਕਟ ਬਾਰੇ ਜਾਣੂ ਕਰਵਾਇਆ ਗਿਆ।ਇਸ  ਮੌਕੇ ਆਂਗਨਵਾੜੀ ਵਰਕਰਾਂ ਵੱਲੋ ਧੀਆਂ ਨੂੰ ਸਮਰਪਿਤ ਜਾਗੋ ਅਤੇ ਗਿੱਧਾ ਵੀ ਪੇਸ਼ ਕੀਤਾ ਗਿਆ । ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸੰਦੇਸ਼ ਦਿੱਤਾ ਗਿਆ ਕਿ ਦੇਸ਼ ਦੇ ਵਿਕਾਸ ਲਈ ਔਰਤਾਂ ਦਾ  ਸਮਾਜ਼ ਵਿੱਚ ਬਰਾਬਰੀ ਦਾ ਦਰਜ਼ਾ ਹੋਣਾ ਜ਼ਰੂਰੀ ਹੈ। ਇਸ ਲਈ ਭਰੂਣ ਹੱਤਿਆ ਨੂੰ ਰੋਕਣਾ, ਬੱਚੀਆਂ/ ਔਰਤਾਂ ਨੂੰ ਸੁਰੱਖਿਆ ਪ੍ਰਦਾਨ ਕਰਵਾਉਣਾ ਅਤੇ ਉਨ੍ਹਾਂ ਨੂੰ ਪੜ੍ਹਾਉਣਾ ਜ਼ਰੂਰੀ ਹੈ।

ਉਨ੍ਹਾਂ ਵੱਲੋ ਪੰਜ਼ਾਬ ਸਰਕਾਰ ਵੱਲੋ ਜਾਰੀ ਨਵੀਨਤਮ ਨੋਟੀਫਿਕੇਸ਼ਨ ਜਿਸ ਵਿੱਚ ਔਰਤਾਂ ਨੂੰ  ਸਰਕਾਰੀ ਨੌਕਰੀਆਂ ਵਿੱਚ 33 ਪ੍ਰਤੀਸ਼ਤ ਰਾਖਵਾਂਕਰਨ  ਦੇਣ ਵਾਲੇ ਸ਼ਲਾਘਾਯੋਗ ਕਦਮ ਬਾਰੇ ਵੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋ ਧੀਆ ਦੀ ਲੋਹੜੀ ਸਮਾਗਮ ਦਾ ਆਯੋਜਨ ਕਰਨ ਲਈ ਸ਼ਲਾਘਾ ਕੀਤੀ। ਇਸ ਮੌਕੇ  ਨਵਜ਼ੰਮੀਆਂ ਬੱਚੀਆ ਨੂੰ ਗਿਫਟ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਬੱਚੀਆਂ ਦੇ ਮਾਤਾ ਪਿਤਾ ਨੇ ਵਿਭਾਗ ਵੱਲੋ ਕਰਵਾਏ ਸਮਾਗਮ ਦੀ ਸ਼ਲਾਘਾ ਕੀਤੀ। ਅੰਤ ਵਿੱਚ ਵਿਭਾਗ ਵੱਲੋ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨਾਂ ਅਤੇ ਬੱਚੀਆਂ ਦੇ ਮਾਤਾ-ਪਿਤਾ ਦਾ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਧੰਨਵਾਦ ਕੀਤਾ ਗਿਆ । ਇਸ ਮੋਕੇ ਜ਼ਿਲ੍ਹਾ ਲੁਧਿਆਣਾ ਦੇ ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫਸਰ, ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਲੁਧਿਆਣਾ ਦੇ ਕਰਮਚਾਰੀ, ਅਮ੍ਰਿੰਤ, ਸੁਪਰਡੈਂਟ ਲਾਲ ਚੰਦ ਡੋਗਰਾ ਅਤੇ ਪ੍ਰਦੀਪ ਸਿੰਘ ਤੋਂ ਇਲਾਵਾ ਹੋਰ ਵੀ ਮੌਜੂਦ ਸਨ।

Share and Enjoy !

Shares

About Post Author

Leave a Reply

Your email address will not be published. Required fields are marked *