ਪੰਜਾਬ ਸਰਕਾਰ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਘਰ-ਘਰ ਪਹੁੰਚਾਉਣ ਲਈ ਵਚਨਬੱਧ ਹੈ – ਵਿਧਾਇਕ ਕੁਲਵੰਤ ਸਿੰਘ ਸਿੱਧੂ, ”ਮੋਬਾਇਲ ਦਫ਼ਤਰ ਵੈਨ” ਰਾਹੀਂ ਜਵੱਦੀ ਅਤੇ ਵਾਰਡ ਨੰਬਰ 45 ਦੇ ਵਸਨੀਕਾਂ ਦੀਆਂ ਸੁਣੀਆਂ ਸਮੱਸਿਆਵਾਂ
ਲੁਧਿਆਣਾ (ਰਾਜਕੁਮਾਰ ਸਾਥੀ) । ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਘਰ-ਘਰ ਪਹੁੰਚਾਉਣ ਲਈ ਵਚਨਬੱਧ ਹੈ ਅਤੇ ਹੁਣ ਲੋਕਾਂ ਨੂੰ ਖੱਜਲ ਖੁਆਰ ਨਹੀਂ ਹੋਣ ਦਿੱਤਾ ਜਾਵੇਗਾ। ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਵਲੋਂ ਇਸ ਗੱਲ ਦਾ ਪ੍ਰਗਟਾਵਾ ਸਥਾਨਕ ਜਵੱਦੀ ਅਤੇ ਪੰਜਾਬ ਬਾਗ (ਵਾਰਡ ਨੰਬਰ 45) ਵਿਖੇ ਮੋਬਾਇਲ ਦਫ਼ਤਰ ਵੈਨ ਰਾਹੀਂ ਲੋਕਾਂ ਦੀਆਂ ਸਮੱਸਿਆਵਾਂ ਸੁਣਦਿਆਂ ਕੀਤਾ। ਉਨ੍ਹਾਂ ਮੌਕੇ ‘ਤੇ ਸਬੰਧਤ ਅਧਿਕਾਰੀਆਂ ਨੂੰ ਵਸਨੀਕਾਂ ਦੀਆਂ ਔਕੜਾਂ ਦਾ ਜਲਦ ਨਿਪਟਾਰਾ ਕਰਨ ਦੇ ਵੀ ਨਿਰਦੇਸ਼ ਦਿੱਤੇ। ਵਿਧਾਇਕ ਸਿੱਧੂ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ ਉਨ੍ਹਾਂ ਦੀਆਂ ਮੁਸ਼ਕਿਲਾਂ ਘਰ-ਘਰ ਜਾ ਕੇ ਸੁਣੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਾਫੀ ਸਾਰੀਆਂ ਸ਼ਿਕਾਇਤਾਂ ਦਾ ਨਿਪਟਾਰਾ ਮੌਕੇ ‘ਤੇ ਹੀ ਕਰਵਾਇਆ ਜਾਂਦਾ ਹੈ ਜਦਕਿ ਕੁਝ ਮੁਸ਼ਕਿਲਾਂ ਦੇ ਜਲਦ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਇਹ ਮੋਬਾਇਲ ਵੈਨ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੇ ਨਿੱਜੀ ਫੰਡ ਵਿੱਚੋਂ ਚਲਾਈ ਜਾ ਰਹੀ ਹੈ।
ਵਿਧਾਇਕ ਸਿੱਧੂ ਨੇ ਦੁਹਰਾਇਆ ਕਿ ‘ਮੋਬਾਇਲ ਦਫ਼ਤਰ ਵੈਨ’ ਚਲਾਉਣ ਦਾ ਮੁੱਖ ਮੰਤਵ ਇਹ ਹੈ ਕਿ ਜੇਕਰ ਹਲਕਾ ਆਤਮ ਨਗਰ ਦਾ ਕੋਈ ਵੀ ਵਸਨੀਕ ਉਨ੍ਹਾਂ ਦੇ ਦਫ਼ਤਰ ਜਾਂ ਕਿਸੇ ਵੀ ਸਰਕਾਰੀ ਦਫ਼ਤਰ ਵਿਖੇ ਪਹੁੰਚ ਕਰਨ ਤੋਂ ਅਸਮਰੱਥ ਹੈ ਤਾਂ 24 ਘੰਟੇ ਕਿਸੇ ਵੀ ਸਮੇਂ ਉਨ੍ਹਾਂ ਦੇ ਮੋਬਾਇਲ ਨੰਬਰ 97818-00002 ‘ਤੇ ਆਪਣੀ ਸਮੱਸਿਆ ਦੱਸ ਸਕਦਾ ਹੈ ਅਤੇ ਮੋਬਾਇਲ ਵੈਨ ਰਾਹੀਂ ਤੁਰੰਤ ਲੋੜਵੰਦ ਵਿਅਕਤੀ ਤੱਕ ਪਹੁੰਚ ਕੀਤੀ ਜਾਵੇਗੀ ਅਤੇ ਉਨ੍ਹਾਂ ਦੀ ਮੁਸ਼ਕਿਲ ਦਾ ਜਲਦ ਨਿਪਟਾਰਾ ਕੀਤਾ ਜਾਵੇਗਾ।