ਛੁੜਵਾਏ ਗਏ ਸਗੇ ਭਰਾਂਵਾਂ ਦੀ ਉਮਰ ਹੈ 15 ਤੇ 3 ਸਾਲ
ਲੁਧਿਆਣਾ (ਰਾਜਕੁਮਾਰ ਸਾਥੀ)। ਸ੍ਰੀ ਮੁਨੀਸ਼ ਸਿੰਗਲ, ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸ੍ਰੀ ਪੀ.ਐਸ. ਕਾਲੇਕਾ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਦੇਖ-ਰੇਖ ਹੇਠ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਮੁਫਤ ਕਾਨੂੰਨੀ ਸਹਾਇਤਾ ਸਕੀਮ ਅਧੀਨ ਗਠਿਤ ਵਕੀਲਾਂ ਦੇ ਪੈਨਲ ਦੀ ਸੂਚੀ ਵਿੱਚ ਦਰਜ ਐਡਵੋਕੇਟਸ ਨਾਲ ਸਮੇਂ-ਸਮੇਂ ਸਿਰ ਮੀਟਿੰਗਾਂ ਅਤੇ ਸੈਨੇਟਾਈਜੇਸ਼ਨ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਨ੍ਹਾਂ ਮੀਟਿੰਗਾਂ ਦੌਰਾਨ ਸਮੂਹ ਪੈਨਲ ਐਡਵੋਕੇਟ ਨੂੰ Juvenile Justice Act & Child Labour (Prohibition and Regulation) Act, 19861986 ਦੀਆਂ ਵੱਖ-ਵੱਖ ਧਾਰਾਵਾਂ ਬਾਰੇ ਜਾਣਕਾਰੀ ਦਿੱਤੀ ਗਈ ਹੈ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਹ ਵੀ ਦੱਸਿਆ ਗਿਆ ਹੈ ਕਿ ਜੇਕਰ ਕਿਸੇ ਪੈਨਲ ਐਡਵੋਕੇਟ ਨੂੰ ਕਿਸੇ ਵਿਅਕਤੀ, ਦੁਕਾਨਦਾਰ ਜਾਂ ਫੈਕਟਰੀ ਦੇ ਮਾਲਕ ਵੱਲੋਂ ਕਿਸੇ ਬੱਚੇ ਕੋਲੋਂ ਬਾਲ ਮਜ਼ਦੂਰੀ (Child Labour)ਕਰਵਾਏ ਜਾਣ ਦੀ ਸੂਚਨਾ ਮਿਲਦੀ ਹੈ ਤਾਂ ਇਸ ਸਬੰਧੀ ਸੂਚਨਾ Labour Department ਨੂੰ ਜਾਂ District Child Protection Officer, Ludhiana ਨੂੰ ਜਾਂ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੇ ਦਫਤਰ ਵਿੱਚ ਸੂਚਨਾ ਦਿੱਤੀ ਜਾਵੇ ਤਾਂ ਜੋ ਬਣਦੀ ਕਾਰਵਾਈ ਕੀਤੀ ਜਾ ਸਕੇ । ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਦਿੱਤੀ ਗਈ ਪ੍ਰੇਰਣਾ ਅਨੁਸਾਰ ਪੈਨਲ ਦੀ ਐਡਵੋਕੇਟ ਮੈਡਮ ਵਿਜੇ ਸ਼ਰਮਾ ਵੱਲੋਂ ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਨੂੰ ਸੂਚਨਾ ਦਿੱਤੀ ਗਈ ਕਿ ਤਾਜਪੁਰ ਰੋਡ, ਲੁੁਧਿਆਣਾ ਸਥਿਤ ਨੰਦ ਲਾਲ ਸਵੀਟਸ ਸ਼ਾਪ ਵੱਲੋਂ ਇੱਕ ਅਜਿਹੇ 15 ਸਾਲਾ ਬੱਚੇ ਅਤੇ ਦੂਜੇ ਉਸਦੇ 3 ਸਾਲਾ ਛੋਟੇ ਭਰਾ ਤੋਂ ਬਾਲ ਮਜ਼ਦੂਰੀ ਕਰਵਾਈ ਜਾ ਰਹੀ ਹੈ ਜਿਨ੍ਹਾਂ ਦੇ ਪਿਤਾ ਵੱਲੋਂ ਉਨ੍ਹਾਂ ਦੀ ਮਾਤਾ ਨੂੰ ਉਨ੍ਹਾਂ ਦੇ ਛੋਟੇ ਹੁੰਦਿਆਂ ਹੀ ਤਲਾਕ ਦੇ ਦਿੱਤਾ ਗਿਆ ਸੀ ਅਤੇ ਮਾਤਾ ਦੀ ਮੌਤ ਹੋ ਚੁੱਕੀ ਹੈ। ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਇਸ ਸਬੰਧੀ ਜਿਲ੍ਹਾ ਬਾਲ ਸੁਰੱਖਿਆ ਅਫਸਰ, ਲੁਧਿਆਣਾ ਅਤੇ ਕਿਰਤ ਵਿਭਾਗ ਲੁਧਿਆਣਾ ਅਤੇ ਸਬੰਧਤ ਥਾਣੇ ਦੇ ਐਸ.ਐਚ.ਓ. ਨੂੰ ਸੂਚਿਤ ਕੀਤਾ ਗਿਆ। ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਦਿੱਤੀ ਗਈ ਸੂਚਨਾ ਦੇ ਆਧਾਰ ਤੇ ਕਿਰਤ ਵਿਭਾਗ ਵੱਲੋਂ Labour Enforcement Officer ਅਤੇ ਜਿਲ੍ਹਾ ਬਾਲ ਸੁਰੱਖਿਆ ਅਫਸਰ, ਲੁਧਿਆਣਾ ਦੀ ਟੀਮ ਅਤੇ ਸਬੰਧਤ ਥਾਣੇ ਦੇ ਅਧਿਕਾਰੀ ਵੱਲੋਂ ਮੌਕੇ ਤੇ ਪਹੁੰਚ ਕੇ ਮੈਡਮ ਵਿਜੇ ਸ਼ਰਮਾ, ਐਡਵੋਕਟ, ਡਾਕਟਰ ਅਤੇ ਹੋਰ ਪਤਵੰਤੇ ਸੱਜਣਾਂ ਦੀ ਮੌਜ਼ੂਦਗੀ ਵਿੱਚ ਦੋਵੇਂ ਬੱਚਿਆਂ ਨੂੰ Rescue ਕਰ ਲਿਆ ਗਿਆ ਅਤੇ ਉਨਾਂ ਨੂੰ ਬਾਲ ਭਲਾਈ ਕਮੇਟੀ ਲੁਧਿਆਣਾ ਕੋਲ ਪੇਸ਼ ਕਰਕੇ ਸੁਰੱਖਿਅਤ ਬਾਲ ਘਰ ਵਿਖੇ ਪਹੁੰਚਾਇਆ ਗਿਆ । ਇਸ ਮੌਕੇ ‘ਤੇ ਪਹੁੰਚੇ ਲੇਬਰ ਅਧਿਕਾਰੀਆਂ ਵੱਲੋਂ ਸਬੰਧਤ ਦੁਕਾਨਦਾਰ ਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਗਈ। ਇਸ ਮੌਕੇ ਤੇ ਸ੍ਰੀ ਪੀ.ਐਸ. ਕਾਲੇਕਾ, ਸਕੱਤਰ, ਜਿਲ੍ਹਾ਼ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਦੱਸਿਆ ਗਿਆ ਬਾਲ ਮਜ਼ਦੂਰੀ ਇੱਕ ਫੌਜਦਾਰੀ ਜ਼ੁਰਮ ਹੈ। ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਜੇਕਰ ਕਿਸੇ ਵਿਅਕਤੀ, ਦੁਕਾਨਦਾਰ ਜਾਂ ਫੈਕਟਰੀ ਦੇ ਮਾਲਕ ਵੱਲੋਂ ਕਿਸੇ ਬੱਚੇ ਕੋਲੋਂ ਬਾਲ ਮਜ਼ਦੂਰੀ ਕਰਵਾਏ ਜਾਣ ਦੀ ਸੂਚਨਾ ਮਿਲਦੀ ਹੈ ਤਾਂ ਇਸ ਬਾਰੇ ਕਿਰਤ ਵਿਭਾਗ, ਲੁਧਿਆਣਾ ਜਾਂ ਜਿਲ੍ਹਾ ਬਾਲ ਸੁਰੱਖਿਆ ਅਫਸਰ, ਲੁਧਿਆਣਾ ਜਾਂ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੇ ਦਫਤਰ ਵਿੱਚ ਸੂਚਨਾ ਦਿੱਤੀ ਜਾ ਸਕਦੀ ਹੈ।