ਵਿਧਾਇਕ ਛੀਨਾ ਵੱਲੋਂ ਵਾਰਡ ਨੰਬਰ 33 ‘ਚ ਨਵੇਂ ਟਿਊਬਵੈਲ ਦੇ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ

Share and Enjoy !

Shares

ਲੁਧਿਆਣਾ (ਰਾਜਕੁਮਾਰ ਸਾਥੀ)।  ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ‘ਹਰ ਘਰ ਨਲ ਤੇ ਹਰ ਘਰ ਜਲ’ ਦੀ ਸੁਵਿਧਾ ਤਹਿਤ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਗਿਆਸਪੁਰਾ ਦੇ ਵਾਰਡ ਨੰਬਰ 33 ਅਧੀਨ ਨਿਊ ਸਮਰਾਟ ਕਲੋਨੀ ਵਿਖੇ 25 ਹਾਰਸ ਪਾਵਰ ਟਿਊਬਵੈਲ ਸਥਾਪਤ ਕਰਨ ਦੇ ਕਾਰਜ਼ਾਂ ਉਦਘਾਟਨ ਕਰਦਿਆਂ ਕੀਤਾ। ਵਿਧਾਇਕ ਛੀਨਾ ਵੱਲੋਂ ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਾਰਡ ਨੰਬਰ 33 ਦੇ ਵਸਨੀਕਾਂ ਨੂੰ ਬੀਤੇ ਸਮੇਂ ਦੌਰਾਨ ਪਾਣੀ ਦੀ ਕਾਫੀ ਕਿੱਲਤ ਸੀ ਅਤੇ ਉਨ੍ਹਾਂ ਦੀ ਚਿਰੌਕਣੀ ਮੰਗ ਨੂੰ ਪੂਰਾ ਕਰਦਿਆਂ ਵਾਰਡ ਵਿੱਚ 11.50 ਲੱਖ ਰੁਪਏ ਦੀ ਲਾਗਤ ਨਾਲ ਨਵਾਂ ਟਿਊਬਵੈਲ ਲਗਾਇਆ ਜਾ ਰਿਹਾ ਹੈ ਤਾਂ ਜੋ ਵਸਨੀਕਾਂ ਨੂੰ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਇਸ ਟਿਊਬਵੈਲ ਦੀ ਸਪਲਾਈ ਹੁਣ ਸੁਰੂ ਹੋਣ ਤੋਂ ਬਾਅਦ ਲੋਕਾਂ ਨੂੰ ਪਾਣੀ ਦੀ ਕਿੱਲਤ ਤੋਂ ਨਿਜਾਤ ਮਿਲੇਗੀ। ਵਿਧਾਇਕ ਛੀਨਾ ਨੇ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸੂਬੇ ਦੇ ਵਸਨੀਕਾਂ ਨੂੰ ਆਉਣ ਵਾਲੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹੈ ਜਿਸ ਤਹਿਤ ਚੌਣਾਂ ਦੌਰਾਨ ਵੋਟਰਾਂ ਨਾਲ ਕੀਤੇ ਵਾਅਦਿਆਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ। ਇਸ ਮੌਕੇ ਇਲਾਕਾ ਨਿਵਾਸੀਆਂ ਵਲੋਂ ਆਪਣੇ ਹਰਮਨ ਪਿਆਰੇ ਅਤੇ ਲੋਕਾਂ ਦੇ ਦੁੱਖ-ਸੁੱਖ ‘ਚ ਚੱਟਾਨ ਵਾਂਗ ਨਾਲ ਖੜਨ ਵਾਲੀ ਵਿਧਾਇਕ ਛੀਨਾ ਦਾ ਲੱਡੂ ਖਿਲਾ ਕੇ ਮੂੰਹ ਮਿੱਠਾ ਕਰਵਾਇਆ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

Share and Enjoy !

Shares

About Post Author

Leave a Reply

Your email address will not be published. Required fields are marked *