ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵੈਨ ਰਵਾਨਾ ਕੀਤੀ
ਲੁਧਿਆਣਾ (ਰਾਜਕੁਮਾਰ ਸਾਥੀ)। ਕਿਸਾਨਾਂ ਨੂੰ ਪਰਾਲੀ ਸਾੜਨ ਤੇ ਹੋਣ ਵਾਲੇ ਨੁਕਸਾਨ ਅਤੇ ਉਹਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨ ਦੇ ਮੰਤਵ ਨਾਲਾ ਡੀਸੀ ਵਰਿੰਦਰ ਕੁਮਾਰ ਸ਼ਰਮਾ ਵੱਲ਼ੋ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਹ ਵੈਨ ਐਲ.ਈ.ਡੀ. ਸਕਰੀਨ ਨਾਲ ਲੈਸ ਹੈ, ਨਾਬਾਰਡ ਵੱਲੋਂ ਝੋਨੇ ਦੀ ਪਰਾਲੀ ਸਾੜਨ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਜਾਗਰੂਕ ਕਰੇਗੀ। ਉਨ•ਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਸਾੜਨ ਤੋਂ ਪਰਹੇਜ਼ ਕਰਨ, ਕਿਉਂਕਿ ਇਹ ਵਾਤਾਵਰਣ ਨੂੰ ਪ੍ਰਦੂਸ਼ਿਤ ਤਾਂ ਕਰਦੀ ਹੀ ਹੈ, ਨਾਲ ਹੀ ਇਸ ਵਿੱਚੋਂ ਨਿੱਕਲਣ ਵਾਲੀਆਂ ਖਤਰਨਾਕ ਗੈਸਾਂ ਕੋਵਿਡ-19 ਦੀ ਸਥਿਤੀ ਨੂੰ ਹੋਰ ਵਿਗਾੜ ਸਕਦੀਆਂ ਹਨ, ਜਿਸ ਨਾਲ ਕੀਮਤੀ ਜਾਨਾਂ ਵੀ ਜਾ ਸਕਦੀਆਂ ਹਨ। ਵੈਨ ਨੂੰ ਝੰਡੀ ਦੇਣ ਮੌਕੇ ਜ਼ਿਲ•ਾ ਪ੍ਰੀਸ਼ਦ ਦੇ ਚੇਅਰਮੈਨ ਸ੍ਰ.ਯਾਦਵਿੰਦਰ ਸਿੰਘ ਜੰਡਿਆਲੀ, ਮੁੱਖ ਖੇਤੀਬਾੜੀ ਅਫਸਰ ਨਰਿੰਦਰ ਸਿੰਘ ਬੈਨੀਪਾਲ ਅਤੇ ਜ਼ਿਲ•ਾ ਵਿਕਾਸ ਮੈਨੇਜਰ(ਡੀ.ਡੀ.ਐਮ.) ਨਾਬਾਰਡ ਸ੍ਰੀ ਸੰਜੀਵ ਕੁਮਾਰ ਵੀ ਮੌਜੂਦ ਸਨ।