ਲੁਧਿਆਣਾ (ਰਾਜਕੁਮਾਰ ਸਾਥੀ) । ਆਮ ਆਦਮੀ ਪਾਰਟੀ ਲੁਧਿਆਣਾ ਵੱਲੋਂ ਸੂਬੇ ਦੇ ਵਿਕਾਸ ਕਾਰਜ ਲਗਾਤਾਰ ਕੀਤੇ ਜਾ ਰਹੇ ਹਨ। ਇਨ੍ਹਾਂ ਵਿਕਾਸ ਕਾਰਜਾਂ ਤਹਿਤ ਬੀਤੇ ਦਿਨ ਹਲਕਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਦੁਆਰਾ ਵਾਰਡ ਨੰਬਰ 36 ਅਧੀਨ ਪੈਂਦੇ ਇਲਾਕੇ ਨਿਊ ਸ਼ਿਮਲਾਪੂਰੀ ਵਿਖੇ 21 ਲੱਖ ਦੀ ਲਾਗਤ ਨਾਲ ਚਾਰ ਸੜਕਾਂ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। ਇਸ ਮੌਕੇ ਵਿਧਾਇਕ ਛੀਨਾ ਨੇ ਦੱਸਿਆ ਕਿ ਇਲਾਕੇ ਦੀਆਂ ਇਨ੍ਹਾਂ ਸੜਕਾਂ ਦੀ ਹਾਲਤ ਬਹੁਤ ਮਾੜੀ ਹੈ ਜਿਸ ਕਰਕੇ ਇਲਾਕਾ ਨਿਵਾਸੀਆਂ ਨੂੰ ਅਤੇ ਰਾਹਗੀਰਾਂ ਨੂੰ ਆਉਣ -ਜਾਣ ‘ਚ ਕਾਫੀ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਉਨ੍ਹਾਂ ਦੀ ਸਮੱਸਿਆ ਨੂੰ ਦੇਖਦੇ ਹੋਏ ਉਪਰੋਕਤ ਚਾਰੇ ਸੜਕਾਂ ਦੇ ਨਿਰਮਾਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਜਲਦ ਹੀ ਇਹ ਸੜਕਾਂ ਬਣ ਕੇ ਤਿਆਰ ਹੋ ਜਾਣਗੀਆਂ ।ਵਿਧਾਇਕ ਛੀਨਾ ਨੇ ਦੱਸਿਆ ਕਿ ਉਹ ਅਤੇ ਉਨ੍ਹਾਂ ਦੇ ਵਰਕਰ ਹਲਕੇ ਦੇ ਵਿਕਾਸ ਕਾਰਜਾਂ ਨੂੰ ਮੁਕੰਮਲ ਕਰਵਾਉਣ ਲਈ ਖੁਦ ਨਜ਼ਰ ਰੱਖ ਰਹੇ ਹਨ ਅਤੇ ਜਲਦ ਹੀ ਸਾਰੇ ਹਲਕਾ ਦੱਖਣੀ ‘ਚ ਵਿਕਾਸ ਨਜ਼ਰ ਆਵੇਗਾ। ਇਸ ਮੌਕੇ ਸੁਨੀਲ ਜੌਹਰ, ਰਿਪਨ ਗਰਚਾ, ਲਖਵਿੰਦਰ ਜੌੜਾ, ਡਾ:ਜਸਵੀਰ ਸਿੰਘ, ਕੇਵਲ, ਮਲਕੀਤ ਸਿੰਘ ਖਾਲਸਾ, ਪਰਮਜੀਤ ਸਿੰਘ, ਦਲਜੀਤ ਸਿੰਘ, ਸੁਖਦੇਵ ਸਿੰਘ, ਬਹਾਲ ਸਿੰਘ ਅਤੇ ਸੀਨੀਅਰ ਆਗੂ ਬੀਰ ਸੁਖਪਾਲ ਉਚੇਚੇ ਤੌਰ ‘ਤੇ ਹਾਜ਼ਰ ਸਨ।