ਫਰਾਈ ਡੇ ਨੂੰ ਡਰਾਈ ਡੇ ਵਜੋਂ ਮਨਾਏਗਾ ਸਿਹਤ ਵਿਭਾਗ

Share and Enjoy !

Shares

ਸਿਹਤ ਵਿਭਾਗ ਵੱਲੋਂ ਡੇਂਗੂ ਤੇ ਚਿਕਨਗੁਣੀਆ ਬੁਖ਼ਾਰ ਤੋਂ ਬਚਾਅ ਲਈ ਅਡਵਾਈਜ਼ਰੀ ਜਾਰੀ

-ਸ਼ੁਕਰਵਾਰ ਦਾ ਦਿਨ ਡ੍ਰਾਈ ਡੇਅ ਫਰਾਈ ਡੇਅ ਵਜੋਂ ਮਨਾਇਆ ਜਾਵੇ – ਡਾ.ਕਿਰਨ ਆਹਲੂਵਾਲੀਆ

ਲੁਧਿਆਣਾ, 22 ਜੁਲਾਈ (ਰਾਜਕੁਮਾਰ ਸਾਥੀ) । ਸਿਵਲ ਸਰਜਨ ਲੁਧਿਆਣਾ ਡਾ. ਕਿਰਨ ਆਹਲੂਵਾਲੀਆ ਵੱਲੋਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਬਰਸਾਤਾਂ ਦਾ ਸੀਜਨ ਸ਼ੁਰੂ ਹੋ ਚੁੱਕਾ ਹੈ ਜਿਸ ਕਾਰਨ ਡੇਂਗੂ, ਚਿਕਨਗੁਣੀਆ ਬੁਖਾਰ ਅਤੇ ਪੇਟ ਦੀਆਂ ਬਿਮਾਰੀਆ ਪੈਦਾ ਹੋਣ ਕਰਨ ਦਾ ਖਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਵੱਲੋਂ ਇਸ ਮੋਸਮ ਵਿਚ ਡੇਂਗੂ ਬੁਖਾਰ ਦੇ ਕਾਰਨ, ਲੱਛਣ ਅਤੇ ਇਸ ਤੋਂ ਕਿਵੇ ਬਚਿਆ ਜਾ ਸਕਦਾ ਹੈ, ਸਬੰਧੀ ਜਾਣਕਾਰੀ ਦਿੱਤੀ ਗਈ। ਹੈ।

 

ਡਾ.ਆਹਲੂਵਾਲੀਆ ਨੇ ਦੱਸਿਆ ਕਿ ਡੇਂਗੂ ਬੁਖਾਰ ਮਾਦਾ ਐਡੀਜ ਅਜੈਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ ਇਸ ਲਈ ਇਸ ਨੂੰ ਟਾਇਗਰ ਮੱਛਰ ਵੀ ਕਹਿੰਦੇ ਹਨ। ਇਸ ਦੇ ਸ਼ਰੀਰ ਤੇ ਟਾਇਗਰ ਵਰਗੀਆ ਧਾਰੀਆ ਬਣੀਆ ਹੁੰਦੀਆ ਹਨ। ਇਹ ਮੱਛਰ ਕੂਲਰਾਂ, ਕੰਨਟੇਨਰਾ, ਫਰਿਜ਼ ਦੇ ਪਿੱਛੇ ਲੱਗੀਆ ਟ੍ਰੇਆਂ, ਗਮਲਿਆ, ਘਰਾਂ ਦੀਆ ਛੱਤਾ ਉਪਰ ਪਏ ਕਬਾੜ, ਟਾਇਰ ਆਦਿ ਵਿਚ ਖੜੇ ਸਾਫ ਪਾਣੀ ਵਿਚ ਪੈਦਾ ਹੁੰਦਾ ਹੈ। ਇਹ ਮੱਛਰ ਇੱਕ ਹਫਤੇ ਦੇ ਅੰਦਰ-ਅੰਦਰ ਅੰਡੇ ਤੋਂ ਪੂਰਾ ਅਡੱਲਟ ਮੱਛਰ ਬਣ ਕੇ ਤਿਆਰ ਹੋ ਜਾਂਦਾ ਹੈ। ਇਹ ਮੱਛਰ ਇਕ ਚੱਮਚ ਪਾਣੀ ਵਿਚ ਵੀ ਪੈਦਾ ਹੋ ਜਾਂਦਾ ਹੈ। ਇਹ ਮੱਛਰ ਜ਼ਿਆਦਾਤਰ ਸਵੇਰ ਵੇਲੇ ਸੂਰਜ ਚੜਣ ਤੋਂ ਬਾਅਦ ਅਤੇ ਸ਼ਾਮ ਨੂੰ ਸੂਰਜ ਡੁੱਬਣ ਵੇਲੇ ਕੱਟਦਾ ਹੈ। ਇਹ ਮੱਛਰ ਜਿਆਦਾਤਰ ਸ਼ਰੀਰ ਦੇ ਹੇਠਲੇ ਹਿੱਸਿਆਂ “ਤੇ ਕੱਟਦਾ ਹੈ ਅਤੇ ਇਸਦੀ ਪੈਦਾਵਾਰ 20 ਡਿਗਰੀ ਤੋਂ 34 ਡਿਗਰੀ ਤਾਪਮਾਨ ਵਿਚ ਜਿਆਦਾ ਹੁੰਦੀ ਹੈ। ਤੇਜ ਬੁਖਾਰ, ਸਿਰ ਦਰਦ, ਮਾਸਪੇਸ਼ੀਆ ਵਿੱਚ ਦਰਦ, ਚਮੜੀ “ਤੇ ਦਾਣੇ, ਅੱਖਾਂ ਦੇ ਪਿਛਲੇ ਹਿੱਸੇ ਵਿਚ ਦਰਦ, ਮਸੂੜਿਆ ਤੇ ਨੱਕ ਵਿਚ ਖੂੰਨ ਵਗਣਾ ਡੇਂਗੂ ਬੁਖਾਰ ਦੇ ਲਛਣ ਹਨ। ਬੁਖਾਰ ਹੋਣ ਤੇ ਐਸਪ੍ਰੀਨ ਅਤੇ ਬਰੂਫਨ ਨਾ ਲਵੋ ਸਿਰਫ ਪੈਰਾਸੀਟਾਮੋਲ ਡਾਕਟਰ ਦੀ ਸਲਾਹ ਨਾਲ ਲਵੋ। ਪਾਣੀ ਜਾਂ ਤਰਲ ਚੀਜ਼ਾਂ ਜਿਆਦਾ ਪੀਓ ਅਤੇ ਆਰਾਮ ਕਰਨਾ ਚਾਹੀਦਾ ਹੈ। ਡੇਂਗੂ ਬੁਖਾਰ ਦੇ ਸ਼ੱਕੀ ਮਰੀਜ ਜਿਲ੍ਹਾ ਲੁਧਿਆਣਾ ਦੇ ਐਸ.ਐਸ.ਐਚ. ਸੈਂਟਰ ਜੋ ਕਿ ਸਿਵਲ ਹਸਪਤਾਲ ਲੁਧਿਆਣਾ, ਖੰਨਾ ਅਤੇ ਜਗਰਾਓ ਵਿਖੇ ਜਾ ਕੇ ਫਰੀ ਕੰਨਫਰਮੇਸ਼ਨ ਟੈਸਟ ਕਰਵਾ ਸਕਦੇ ਹਨ। ਪੋਜਟਿਵ ਡੇਂਗੂ ਕੇਸਾਂ ਦਾ ਸਪੋਰਟਿਵ ਇਲਾਜ ਸਿਹਤ ਵਿਭਾਗ ਵੱਲੋ ਮੁਫ਼ਤ ਕੀਤਾ ਜਾਂਦਾ ਹੈ। ਸਿਵਲ ਸਰਜਨ ਲੁਧਿਆਣਾ ਵੱਲੋ ਲੋਕਾ ਨੂੰ ਅਪੀਲ ਕੀਤੀ ਗਈ ਕਿ ਕੂਲਰਾਂ, ਕੰਟੇਨਰਾ, ਫਰਿਜ਼ ਦੇ ਪਿੱਛੇ ਲੱਗੀਆ ਟ੍ਰੇਆਂ, ਗਮਲਿਆ, ਘਰਾਂ ਦੀਆਂ ਛੱਤਾਂ “ਤੇ ਪਏ ਕਬਾੜ ਆਦਿ ਵਿਚ ਸਾਫ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ। ਕਪੜੇ ਅਜਿਹੇ ਪਹਿਨੋ ਕਿ ਸ਼ਰੀਰ ਪਰੀ ਤਰਾਂ ਢੱਕਿਆ ਰਹੇ। ਸੋਣ ਵੇਲੇ ਮੱਛਰਦਾਨੀਆ ਦੀ ਵਰਤੋਂ ਕਰੋ। ਹਰ ਸ਼ੂਕਰਵਾਰ ਦਾ ਦਿਨ ਫਰਾਈ-ਡੇ ਡਰਾਈ-ਡੇ ਦੇ ਤੌਰ ਤੇ ਮਨਾਇਆ ਜਾਵੇ। ਬਰਸਾਤਾਂ ਦੇ ਮੌਸਮ ਵਿਚ ਸਾਫ ਪੀਣ ਵਾਲੇ ਪਾਣੀ ਦਾ ਵਰਤੋ ਕੀਤੀ ਜਾਵੇ। ਜੇਕਰ ਸੰਭਵ ਹੋਵੇ ਤਾਂ ਪਾਣੀ ਨੂੰ ਉਬਾਲ ਕੇ ਵਰਤਿਆ ਜਾਵੇ। ਖਾਣਾ ਖਾਣ ਤੋਂ ਪਹਿਲਾਂ ਪਖਾਨਾ ਜਾਣ ਤੋਂ ਬਾਅਦ ਹੱਥਾ ਨੂੰ ਚੰਗੀ ਤਰਾਂ ਨਾਲ ਸਾਬਣ ਨਾਲ ਧੋ ਲਿਆ ਜਾਵੇ। ਜ਼ਿਆਦਾ ਕੱਚੇ/ਪੱਕੇ ਫੱਲ ਨਾ ਖਾਓ। ਤਾਜ਼ਾ ਭੋਜਣ ਖਾਣਾ ਚਾਹੀਦਾ ਹੈ। ਉਕਤ ਸਾਵਧਾਨੀਆ ਵਰਤੀਆ ਜਾਣ ਤਾਂ ਜੋ ਮੌਸਮੀ ਬਿਮਾਰੀਆ ਤੋਂ ਬਚਿਆ ਜਾ ਸਕੇ। ਸਿਹਤ ਵਿਭਾਗ ਵੱਲੋ ਡੇਂਗੂ, ਚਿਕਨਗੁਣੀਆ ਬੁਖਾਰ ਤੋ ਬਚਾਓ ਸਬੰਧੀ ਗਤਿਵਿਧੀਆ ਸ਼ੁਰੂ ਕਰ ਦਿੱਤੀਆ ਗਈਆ ਹਨ।

Share and Enjoy !

Shares

About Post Author

Leave a Reply

Your email address will not be published. Required fields are marked *