ਸਫਲਤਾਪੂਰਵਕ ਮੁਕੰਮਲ ਹੋਇਆ ਕੋਵਿਡ-19 ਵੈਕਸੀਨ ਦਾ ਡ੍ਰਾਈ ਰਨ

Share and Enjoy !

Shares

ਸਫਲਤਾਪੂਰਵਕ ਮੁਕੰਮਲ ਹੋਇਆ ਕੋਵਿਡ-19 ਵੈਕਸੀਨ ਦਾ ਡ੍ਰਾਈ ਰਨ

ਪਹਿਲੇ ਗੇੜ 30 ਹਜ਼ਾਰ ਤੋਂ ਵੱਧ ਸਿਹਤ ਕਰਮਚਾਰੀਆਂ ਨੂੰ ਦਿੱਤੀ ਜਾਵੇਗੀ ਵੈਕਸੀਨਡਿਪਟੀ ਕਮਿਸ਼ਨਰ

ਲੁਧਿਆਣਾ (ਰਾਜਕੁਮਾਰ ਸਾਥੀ)  ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਸੇਹਤ ਵਿਭਾਗ ਦੇ ਸਹਿਯੋਗ ਨਾਲ ਕੋਵਿਡ-19 ਵੈਕਸੀਨ ਸਬੰਧੀ ਚਲਾਈ ਗਈ ਡ੍ਰਾਈ ਰਨ ਮੰਗਲਵਾਰ ਨੂੰ ਸਫਲਤਾਪੂਰਵਕ ਮੁਕੰਮਲ ਹੋ ਗਈ। ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸਿਵਲ ਹਸਪਤਾਲ ਲੁਧਿਆਣਾ, ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਤੋਂ ਇਲਾਵਾ ਰਾਏਕੋਟ, ਜਗਰਾਉਂ, ਮਾਛੀਵਾੜਾ, ਖੰਨਾ ਅਤੇ ਪਾਇਲ ਦੇ ਸਰਕਾਰੀ ਹਸਪਤਾਲਾਂ ਵਿੱਚ ਇਸ ਡ੍ਰਾਈ ਰਨ ਕਰਾਈ ਗਈ। ਉਨ੍ਹਾਂ ਕਿਹਾ ਕਿ ਟ੍ਰਾਇਲ ਦੇ ਅਧਾਰ ਤੇ, ਹਰੇਕ ਸਥਾਨ ਤੇ 25 ਹੈਲਥਕੇਅਰ ਵਰਕਰਾਂ ਨੂੰ ਬੁਲਾਇਆ ਗਿਆ ਸੀ। ਇਹਨਾਂ ਦੇ ਨਾਮ ਪਹਿਲਾਂ ਤੋ ਹੀ ਹਰ ਵੈਕਸੀਨ ਸੈਂਟਰ ਦੇ ਪੋਰਟਲ ਵਿੱਚ ਦਰਜ ਸਨ। ਡ੍ਰਾਈ ਰਨ ਰਿਹਰਸਲ ਦੇ ਪਹਿਲੇ ਦਿਨ ਇਹਨਾਂ ਨੂੰ ਐਸ.ਐਮ.ਐਸ. ਭੇਜ ਕੇ ਅੱਜ ਵੈਕੀਸਨ ਸੈਂਟਰ ਤੇ ਆਉਣ ਲਈ ਕਿਹਾ ਗਿਆ ਸੀ। ਡੀਸੀ ਨੇ ਦੱਸਿਆ ਕਿ ਪਹਿਲੇ ਪੜਾਅ ਲਈ ਸੂਬੇ ਭਰ ਵਿੱਚੋ ਲੁਧਿਆਣਾ ਅਤੇ ਸ਼ਹੀਦ ਭਗਤ ਸਿੰਘ ਨਗਰ ਦੋ ਜਿਲਿਆਂ ਨੂੰ ਕੋਵਿਡ-19 ਵੈਕਸੀਨੇਸ਼ਨ ਦੇ ਡ੍ਰਾਈ ਰਨ ਲਈ ਚੁਣਿਆ ਗਿਆ ਸੀ।

ਇਸ ਮੁਹਿੰਮ ਦਾ ਉਦੇਸ਼ ਸਿਹਤ ਪ੍ਰਣਾਲੀ ਵਿਚ ਕੋਵਿਡ-19 ਵੈਕਸੀਨੇਸ਼ਨ ਲਈ ਕੀਤੀ ਗਈ ਤਿਆਰੀ ਦੀ ਜਾਂਚ ਕਰਨਾ ਸੀ। ਉਨ੍ਹਾਂ ਕਿਹਾ ਕਿ ਡ੍ਰਾਈ ਰਨ ਕੋਵੀਡ-19 ਵੈਕਸੀਨੇਸ਼ਨ ਪ੍ਰਕਿਰਿਆ ਤਹਿਤ ਲਾਭਪਾਤਰੀਆਂ ਦੇ ਟੀਕਾਕਰਣ ਲਈ ਸਫਲਤਾਪੂਰਵਕ ਪਛਾਣ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਹਿਲੇ ਪੜਾਅ ਵਿੱਚ ਜ਼ਿਲ੍ਹਾ ਲੁਧਿਆਣਾ ਦੇ 30,000 ਤੋਂ ਵੱਧ ਸਿਹਤ ਕਰਮਚਾਰੀ (ਸਰਕਾਰੀ ਅਤੇ ਨਿੱਜੀ ਦੋਵੇਂ) ਨੂੰ ਕੋਵਿਡ-19 ਵੈਕਸੀਨ ਦਿੱਤੀ ਜਾਵੇਗੀ। ਇਸ ਤੋਂ ਬਾਅਦ ਆਂਗਨਵਾੜੀ ਵਰਕਰ, 50 ਸਾਲ ਤੋਂ ਵੱਧ ਉਮਰ ਵਾਲੇ ਵਿਅਕਤੀ, ਬਿਮਾਰੀ ਤੋਂ ਪੀੜਤ 50 ਸਾਲ ਤੋਂ ਘੱਟ ਉਮਰ ਦੇ ਲੋਕ ਅਤੇ ਹੋਰ ਲੋਕ ਸ਼ਾਮਲ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਵੈਕਸੀਨ ਫਿਲਹਾਲ ਦੁਕਾਨਾਂ ਤੋਂ ਨਹੀਂ ਮਿਲੇਗੀ ਅਤੇ ਸਿਰਫ ਓਹੀ ਵਿਅਕਤੀ ਜ਼ਿਨ੍ਹਾਂ ਵੱਲੋਂ ਆਪਣੇ ਆਪ ਨੂੰ ਸਰਕਾਰੀ ਪੋਰਟਲ ਤੇ ਰਜਿਸਟਰਡ ਕਰਵਾਇਆ ਹੋਇਆ ਹੈ, ਹੀ ਇਸ ਵੈਕਸੀਨ ਨੂੰ ਲੈ ਸਕਣਗੇ। ਉਨ੍ਹਾਂ ਦੱਸਿਆ ਕਿ ਸ਼ੁਰੂਆਤੀ ਤੌਰ ਤੇ ਡਰਾਈ ਰਨ ਨੂੰ ਚਾਰ ਰਾਜਾਂ ਜਿਸ ਵਿੱਚ ਚਲਾਇਆ ਗਿਆ ਜਿਸ ਵਿੱਚ ਪੰਜਾਬ, ਆਂਧਰਾ ਪ੍ਰਦੇਸ਼, ਅਸਾਮ ਅਤੇ ਗੁਜਰਾਤ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਵੈਕਸੀਨੇਸ਼ਨ ਭਾਈਵਾਲ, ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ (.ਐਨ.ਡੀ.ਪੀ.) ਅਤੇ ਵਿਸ਼ਵ ਸਿਹਤ ਸੰਗਠਨ ਇਸ ਡ੍ਰਾਈ ਰਨ ਵਿੱਚ ਸਹਿਯੋਗ ਕੀਤਾ।

ਡ੍ਰਾਈ ਰਨ ਦੇ ਮੁਕੰਮਲ ਹੋਣ ਤੋਂ ਬਾਅਦ, ਡਿਪਟੀ ਕਮਿਸ਼ਨਰ ਵੱਲੋਂ ਸਥਾਨਕ ਬਚਤ ਭਵਨ ਵਿਖੇ ਵੀ ਇਸ ਸੰਬੰਧੀ ਇਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਥੇ ਉਨ੍ਹਾਂ ਜ਼ਿਲ੍ਹਾ ਲੁਧਿਆਣਾ ਵਿਚ ਕੋਵਿਡ-19 ਵੈਕਸੀਨ ਦੀ ਡ੍ਰਾਈ ਰਨ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਾਰੇ ਸਬੰਧਤ ਅਧਿਕਾਰੀਆਂ ਦਾ ਧੰਨਵਾਦ ਕੀਤਾ।

Share and Enjoy !

Shares

About Post Author

Leave a Reply

Your email address will not be published. Required fields are marked *